ਚੰਡੀਗੜ੍ਹ, 10 ਅਗਸਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਵਿੱਦਿਆ ਉਹ ਖਜ਼ਾਨਾ ਹੈ ਜੋ ਕਦੇ ਚੋਰੀ ਨਹੀਂ ਹੋ ਸਕਦਾ। ਅਸੀਂ ਸਿੱਖਿਆ ਨੂੰ ਮੁਨਾਫ਼ਾਖੋਰੀ ਦਾ ਸਾਧਨ ਨਹੀਂ ਬਣਨ ਦੇਵਾਂਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਰੋਕਣ ਲਈ ਵਿਧਾਨ ਸਭਾ 'ਚ ਅਹਿਮ ਬਿੱਲ ਲਿਆਂਦਾ ਗਿਆ ਹੈ।
ਇਸ ਨਾਲ 32 ਲੱਖ ਬੱਚਿਆਂ ਦੇ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ, ਕੋਈ ਵੀ ਸਕੂਲ 3 ਸਾਲ ਤੱਕ ਵਰਦੀ ਨਹੀਂ ਬਦਲ ਸਕੇਗਾ ਅਤੇ ਨਾ ਹੀ ਮਾਪਿਆਂ ਨੂੰ ਕਿਸੇ ਖਾਸ ਦੁਕਾਨ ਤੋਂ ਖਰੀਦਦਾਰੀ ਲਈ ਮਜ਼ਬੂਰ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਿੱਖਿਆ 'ਚ ਦੇਸ਼ ਭਰ 'ਚੋਂ ਪਹਿਲੇ ਨੰਬਰ 'ਤੇ ਹੈ ਅਤੇ ਸਰਕਾਰੀ ਸਕੂਲਾਂ ਦੇ 882 ਬੱਚਿਆਂ ਦਾ ਨੀਟ ਪਾਸ ਕਰਨਾ ਇਸਦੀ ਵੱਡੀ ਮਿਸਾਲ ਹੈ। ਸਾਡੀ ਸਰਕਾਰ ਪੰਜਾਬ ਦੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹੈ।