ਸਨੌਰ (ਪਟਿਆਲਾ), 10 ਅਗਸਤ (ਗੀਤਵਿੰਦਰ ਸਿੰਘ ਸੋਖਲ)- ਸਨੌਰ ਦੇ ਖਾਲਸਾ ਕਲੋਨੀ ਇਲਾਕੇ ਵਿਚ ਗੱਡੀ ਅੱਗੇ-ਪਿੱਛੇ ਕਰਨ ਨੂੰ ਲੈ ਕੇ ਹੋਈ ਤਕਰਾਰ ਨੇ ਖੂਨੀ ਰੂਪ ਧਾਰ ਲਿਆ। ਦੋ ਵਿਅਕਤੀਆਂ ਵਲੋਂ ਕਿਰਚਾਂ ਨਾਲ ਕੀਤੇ ਹਮਲੇ ਵਿਚ ਕਰੀਬ 27 ਸਾਲਾਂ ਨੌਜਵਾਨ ਜਸ਼ਨ ਵਿਰਕ ਦੀ ਮੌਤ ਹੋ ਗਈ, ਜਦਕਿ ਉਸਨੂੰ ਬਚਾਉਣ ਆਇਆ ਬਲਦੇਵ ਸਿੰਘ ਵੀ ਜ਼ਖ਼ਮੀ ਹੋ ਗਿਆ।
ਦੋਵਾਂ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ, ਜਿੱਥੇ ਜਸ਼ਨ ਵਿਰਕ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਵਾਰਦਾਤ ਮਗਰੋਂ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।