11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪੰਜਾਬੀ ਗਾਇਕ ਰਣਜੀਤ ਬਾਵਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 11 ਅਗਸਤ- ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਨੇ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਸ਼ਰਧਾ ਅਤੇ ਭਾਵਨਾ ਨਾਲ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਪਵਿੱਤਰ ਅੰਮ੍ਰਿਤ ਸਰੋਵਰ ਵਿਚ ਪਰਿਕਰਮਾ ਕੀਤੀ ਅਤੇ ਗੁਰੂ ਘਰ ਬੈਠ ਕੇ ਮਨੋਹਰ ਕੀਰਤਨ ਦਾ ਆਨੰਦ ਮਾਣਿਆ। ਗੁਰੂ ਸਾਹਿਬ ...

Ad Position 21
No active advertisement
ਅਜੀਤ ਡੈਸਕ 11-08-2026

ਅੰਮ੍ਰਿਤਸਰ, 11 ਅਗਸਤ- ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਨੇ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਸ਼ਰਧਾ ਅਤੇ ਭਾਵਨਾ ਨਾਲ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਪਵਿੱਤਰ ਅੰਮ੍ਰਿਤ ਸਰੋਵਰ ਵਿਚ ਪਰਿਕਰਮਾ ਕੀਤੀ ਅਤੇ ਗੁਰੂ ਘਰ ਬੈਠ ਕੇ ਮਨੋਹਰ ਕੀਰਤਨ ਦਾ ਆਨੰਦ ਮਾਣਿਆ। ਗੁਰੂ ਸਾਹਿਬ ਦੀ ਹਜ਼ੂਰੀ ਵਿਚ ਸ਼ੁਕਰਾਨੇ ਦੀ ਅਰਦਾਸ ਕਰਦਿਆਂ ਰਣਜੀਤ ਬਾਵਾ ਨੇ ਆਪਣੀਆਂ ਆਉਣ ਵਾਲੀਆਂ ਸਫਲਤਾਵਾਂ ਅਤੇ ਜੀਵਨ ਵਿਚ ਮਿਲੀਆਂ ਨੇਮਤਾਂ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ।

ਮੀਡੀਆ ਨਾਲ ਗੱਲਬਾਤ ਕਰਦਿਆਂ ਰਣਜੀਤ ਬਾਵਾ ਨੇ ਕਿਹਾ ਕਿ ਗੁਰੂ ਰਾਮਦਾਸ ਜੀ ਦੇ ਦਰ ’ਤੇ ਆ ਕੇ ਹਮੇਸ਼ਾ ਹੀ ਆਤਮਿਕ ਸ਼ਾਂਤੀ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਵੀ ਉਨ੍ਹਾਂ ਦਾ ਕੋਈ ਨਵਾਂ ਪ੍ਰੋਜੈਕਟ ਸ਼ੁਰੂ ਹੁੰਦਾ ਹੈ, ਚਾਹੇ ਉਹ ਪ੍ਰੋਜੈਕਟ ਤੋਂ ਪਹਿਲਾਂ ਹੋਵੇ ਜਾਂ ਬਾਅਦ ਵਿਚ, ਉਹ ਹਮੇਸ਼ਾ ਹੀ ਗੁਰੂ ਮਹਾਰਾਜ ਦੇ ਚਰਨਾਂ ਵਿਚ ਸ਼ੁਕਰਾਨਾ ਕਰਨ ਲਈ ਜ਼ਰੂਰ ਆਉਂਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਦਰਬਾਰ ਤੋਂ ਵੱਡੀ ਹੋਰ ਕੋਈ ਥਾਂ ਨਹੀਂ ਹੈ ਅਤੇ ਇਸ ਲਈ ਉਹ ਇਥੇ ਸਿਰਫ਼ ਨਤਮਸਤਕ ਹੋ ਕੇ ਆਸ਼ੀਰਵਾਦ ਲੈਣ ਆਏ ਹਨ।

ਜਦੋਂ ਪੱਤਰਕਾਰਾਂ ਨੇ ਉਨ੍ਹਾਂ ਤੋਂ ਕਿਸੇ ਨਵੇਂ ਪ੍ਰੋਜੈਕਟ ਜਾਂ ਹੋਰ ਮੁੱਦਿਆਂ ਬਾਰੇ ਸਵਾਲ ਪੁੱਛਣੇ ਚਾਹੇ, ਤਾਂ ਉਨ੍ਹਾਂ ਬੜੀ ਨਿਮਰਤਾ ਨਾਲ ਕਿਹਾ ਕਿ ਉਹ ਇਸ ਸਮੇਂ ਗੁਰੂ ਮਹਾਰਾਜ ਦੀ ਹਜ਼ੂਰੀ ਵਿਚ ਹਨ ਅਤੇ ਇੱਥੇ ਹੋਰ ਕੋਈ ਗੱਲਬਾਤ ਨਹੀਂ ਕਰਨਾ ਚਾਹੁੰਦੇ, ਕਿਉਂਕਿ ਗੁਰੂ ਸਾਹਿਬ ਤੋਂ ਵੱਡਾ ਹੋਰ ਕੋਈ ਨਹੀਂ ਹੈ।

Ad Position 22
No active advertisement
ਪਿਛਲੀ ਖ਼ਬਰ ਈਰਾਨ ਦੇ ਖ਼ਤਰੇ ਦੇ ਵਿਚਕਾਰ ਟਰੰਪ ਨੇ ਤੁਰਕੀ ਤੋਂ ਭਰੀ ਗੁਪਤ ਉਡਾਣ - ਰਿਪੋਰਟ ਅਗਲੀ ਖ਼ਬਰ 'ਰਾਹੁਲ ਗਾਂਧੀ ਨੂੰ ਭੱਜਣਾ ਨਹੀਂ ਚਾਹੀਦਾ', ਸੰਸਦ ਵਿਚ ਅਮਿਤ ਸ਼ਾਹ ਦਾ ਸਾਹਮਣਾ ਕਰਨ - ਕਿਰਨ ਰਿਜਿਜੂ
Ad Position 24