11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਬੰਦੀ ਸਿੰਘਾਂ ਦੀ ਰਿਹਾਈ ਅਤੇ ਅਟਾਰੀ-ਵਾਹਗਾ ਬਾਰਡਰ ਖੋਲਣ ਲਈ ਅਟਾਰੀ ਸਰਹੱਦ ਪਹੁੰਚੀ ਮੋਟਰਸਾਈਕਲ ਰੈਲੀ

ਅਟਾਰੀ, (ਅੰਮ੍ਰਿਤਸਰ) 11 ਅਗਸਤ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਬੰਦੀ ਸਿੰਘਾਂ ਦੀ ਰਿਹਾਈ ਅਤੇ ਅਟਾਰੀ-ਵਾਹਗਾ ਬਾਰਡਰ ਖੋਲ੍ਹਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮੋਟਰਸਾਈਕਲ ਰੈਲੀ ਕੱਢੀ ਗਈ। ਮੋਟਰਸਾਈਕਲ ਰੈਲੀ ਖਾਸਾ ਤੋਂ ਅਟਾਰੀ...

Ad Position 21
No active advertisement
ਅਜੀਤ ਡੈਸਕ 11-08-2026


 ਅਟਾਰੀ, (ਅੰਮ੍ਰਿਤਸਰ) 11 ਅਗਸਤ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)  - ਬੰਦੀ ਸਿੰਘਾਂ ਦੀ ਰਿਹਾਈ ਅਤੇ ਅਟਾਰੀ-ਵਾਹਗਾ ਬਾਰਡਰ ਖੋਲ੍ਹਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮੋਟਰਸਾਈਕਲ ਰੈਲੀ ਕੱਢੀ ਗਈ। ਮੋਟਰਸਾਈਕਲ ਰੈਲੀ ਖਾਸਾ ਤੋਂ ਅਟਾਰੀ ਬਾਰਡਰ ਪਹੁੰਚੀ, ਜਿਸ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਸਨ। ਇਸ ਮੌਕੇ ਇੰਟੀਗਰੇਟਡ ਚੈੱਕ ਪੋਸਟ ਦੇ ਬਾਹਰ ਭਾਰਤ ਪਾਕਿਸਤਾਨ ਵਪਾਰ ਚਲਾਉਣ  ਸੰਬੰਧੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੀਟਿੰਗ ਕੀਤੀ ਗਈ ਅਤੇ ਵੱਖ-ਵੱਖ ਆਗੂਆਂ ਵਲੋਂ ਵਿਚਾਰ ਪੇਸ਼ ਕੀਤੇ ਗਏ। 15 ਅਗਸਤ ਆਜ਼ਾਦੀ ਦਿਹਾੜੇ ਮੌਕੇ ਕੱਢੀ ਗਈ ਰੈਲੀ ਕਾਰਨ ਪੰਜਾਬ ਪੁਲਿਸ ਅਤੇ ਬੀਐਸਐਫ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਤਾਂ ਕਿ ਕੋਈ ਅਣਸਖਾਂਵੀ ਘਟਨਾ ਨਾ ਵਾਪਰ ਸਕੇ।

Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਸਦਨ ਤੋਂ ਭੱਜ ਰਹੇ ਹਨ, ਝਾਰਖੰਡ ਵਿਚ ਵਿਦਿਆਰਥੀਆਂ ਉੱਪਰ ਹੋਏ ਲਾਠੀਚਾਰਜ 'ਤੇ ਵੀ ਚੁੱਪ ਹਨ - ਤਰੁਣ ਚੁੱਘ ਅਗਲੀ ਖ਼ਬਰ ਜਦੋਂ ਗ੍ਰਹਿ ਮੰਤਰੀ ਜਵਾਬ ਦੇਣ ਲਈ ਤਿਆਰ, ਵਿਰੋਧੀ ਧਿਰ ਸੁਣਨ ਲਈ ਤਿਆਰ ਕਿਉਂ ਨਹੀਂ?- ਅਨੁਰਾਗ ਠਾਕੁਰ
Ad Position 24