11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਡੀ.ਆਈ.ਜੀ ਸੰਦੀਪ ਗੋਇਲ ਵਲੋਂ ਆਜ਼ਾਦੀ ਸਮਾਗਮ ਪ੍ਰਬੰਧਾਂ ਦਾ ਜਾਇਜ਼ਾ

ਜਗਰਾਉਂ (ਲੁਧਿਆਣਾ,) 11 ਅਗਸਤ (ਕੁਲਦੀਪ ਸਿੰਘ ਲੋਹਟ) - ਆਜ਼ਾਦੀ ਦਿਵਸ ਸੰਬੰਧੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਲੁਧਿਆਣਾ ਰੇਂਜ ਦੇ...

Ad Position 21
No active advertisement
ਅਜੀਤ ਡੈਸਕ 11-08-2026

ਜਗਰਾਉਂ (ਲੁਧਿਆਣਾ,) 11 ਅਗਸਤ (ਕੁਲਦੀਪ ਸਿੰਘ ਲੋਹਟ) - ਆਜ਼ਾਦੀ ਦਿਵਸ ਸੰਬੰਧੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਲੁਧਿਆਣਾ ਰੇਂਜ ਦੇ ਡੀਆਈਜੀ  ਸੰਦੀਪ ਗੋਇਲ, ਆਈਪੀਐੱਸ, ਨੇ ਅੱਜ ਜਗਰਾਉਂ ਦਾ ਦੌਰਾ ਕਰਕੇ ਆਜ਼ਾਦੀ ਦਿਵਸ ਸਮਾਗਮ ਵਾਲੇ ਸਥਾਨ ਦਾ ਜਾਇਜ਼ਾ ਲਿਆ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ।
ਡੀ.ਆਈ.ਜੀ ਨੇ ਸਮਾਗਮ ਵਾਲੇ ਸਥਾਨ ਦਾ ਬਾਰੀਕੀ ਨਾਲ ਨਿਰੀਖਣ ਕਰਦਿਆਂ ਸੁਰੱਖਿਆ ਪ੍ਰਬੰਧਾਂ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਵਲੋਂ ਸਮਾਗਮ ਦੌਰਾਨ ਸੁਰੱਖਿਆ ਦੀ ਵਿਵਸਥਾ, ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਸੰਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਲਗਾਈਆਂ ਗਈਆਂ ਪੁਲਿਸ ਡਿਊਟੀਆਂ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਸੰਬੰਧਿਤ ਪੁਲਿਸ ਅਧਿਕਾਰੀਆਂ ਤੋਂ ਇਲਾਕੇ ਦੀ ਮੌਜੂਦਾ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਲਈ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਸਾਰੇ ਅਧਿਕਾਰੀ ਤੇ ਕਰਮਚਾਰੀ ਆਪੋ-ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਚੌਕਸੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਅਮਨ-ਅਮਾਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ।
ਡੀ.ਆਈ.ਜੀ ਵਲੋਂ ਪੁਲਿਸ ਅਧਿਕਾਰੀਆਂ ਨੂੰ ਕਾਨੂੰਨ-ਵਿਵਸਥਾ ਨਾਲ ਸੰਬੰਧਿਤ ਡਿਊਟੀਆਂ ਦੌਰਾਨ ਪੂਰੀ ਚੌਕਸੀ ਵਰਤਣ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਵੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਜ਼ੋਰ ਦਿੱਤਾ ਕਿ ਆਜ਼ਾਦੀ ਦਿਵਸ ਵਰਗੇ ਮਹੱਤਵਪੂਰਨ ਕੌਮੀ ਸਮਾਗਮ ਦੌਰਾਨ ਲੋਕਾਂ ਦੀ ਸੁਰੱਖਿਆ ਅਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣਾ ਪੁਲਿਸ ਦੀ ਮੁੱਖ ਤਰਜੀਹ ਹੋਣੀ ਚਾਹੀਦੀ ਹੈ। ਇਸ ਮੌਕੇ ਐਸ.ਐਸ.ਪੀ ਡਾ.ਅੰਕੁਰ ਗੁਪਤਾ ਨੇ ਆਖਿਆ ਕਿ ਸਰੁੱਖਿਆ ਪ੍ਰਬੰਧ ਪੂਰੀ ਤਰਾਂ ਮਜਬੂਤ ਹਨ ਤੇ ਲੁਧਿਆਣਾ ਦਿਹਾਤੀ ਪੁਲਿਸ ਪੂਰੀ ਤਰਾਂ ਹਰਕਤ ਵਿਚ ਹੈ।

Ad Position 22
No active advertisement
ਪਿਛਲੀ ਖ਼ਬਰ ਏਐੱਨਟੀਐੱਫ ਵਲੋਂ 30.672 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ ਅਗਲੀ ਖ਼ਬਰ ਘਰ 'ਚੋਂ ਲੱਖਾਂ ਦੀ ਨਗਦੀ ਤੇ ਸੋਨੇ ਦੇ ਗਹਿਣੇ ਚੋਰੀ
Ad Position 24