12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਜਸਟਿਸ ਯਸ਼ਵੰਤ ਵਰਮਾ ਦੇ ਨਕਦੀ ਘੁਟਾਲੇ ਦੀ ਜਾਂਚ ਰਿਪੋਰਟ ਅੱਜ ਸੰਸਦ ਵਿਚ ਕੀਤੀ ਜਾਵੇਗੀ ਪੇਸ਼

ਨਵੀਂ ਦਿੱਲੀ, 12 ਅਗਸਤ (ਉਪਮਾ ਡਾਗਾ) - ਜਸਟਿਸ ਯਸ਼ਵੰਤ ਵਰਮਾ ਦੇ ਘਰ ਤੋਂ ਨਕਦੀ ਦੀ ਬਰਾਮਦਗੀ ਦੀ ਜਾਂਚ ਰਿਪੋਰਟ ਅੱਜ ਲੋਕ ਸਭਾ ਅਤੇ ਰਾਜ ਸਭਾ ਵਿਚ ਪੇਸ਼ ਕੀਤੀ ਜਾਵੇਗੀ। ਰਿਪੋਰਟ ਵਿਚ ਜਾਂਚ ਦੌਰਾਨ ਦਰਜ ਕੀਤੇ ਗਏ ਮੌਖਿਕ ਅਤੇ ਦਸਤਾਵੇਜ਼ੀ ਸਬੂਤ ਸ਼ਾਮਿਲ ਹਨ। ਤਿੰਨ ਮੈਂਬਰੀ ਜਾਂਚ ਕਮੇਟੀ ਨੇ 55 ਤੋਂ ਵੱਧ ਗਵਾਹਾਂ ਦੀ ਇੰਟਰਵਿਊ ਲਈ

Ad Position 21
No active advertisement
ਅਜੀਤ ਡੈਸਕ 12-08-2026

ਨਵੀਂ ਦਿੱਲੀ, 12 ਅਗਸਤ (ਉਪਮਾ ਡਾਗਾ) - ਜਸਟਿਸ ਯਸ਼ਵੰਤ ਵਰਮਾ ਦੇ ਘਰ ਤੋਂ ਨਕਦੀ ਦੀ ਬਰਾਮਦਗੀ ਦੀ ਜਾਂਚ ਰਿਪੋਰਟ ਅੱਜ ਲੋਕ ਸਭਾ ਅਤੇ ਰਾਜ ਸਭਾ ਵਿਚ ਪੇਸ਼ ਕੀਤੀ ਜਾਵੇਗੀ। ਰਿਪੋਰਟ ਵਿਚ ਜਾਂਚ ਦੌਰਾਨ ਦਰਜ ਕੀਤੇ ਗਏ ਮੌਖਿਕ ਅਤੇ ਦਸਤਾਵੇਜ਼ੀ ਸਬੂਤ ਸ਼ਾਮਿਲ ਹਨ। ਤਿੰਨ ਮੈਂਬਰੀ ਜਾਂਚ ਕਮੇਟੀ ਨੇ 55 ਤੋਂ ਵੱਧ ਗਵਾਹਾਂ ਦੀ ਇੰਟਰਵਿਊ ਲਈ। ਕਮੇਟੀ ਨੂੰ ਜਸਟਿਸ ਵਰਮਾ ਦੇ ਸਰਕਾਰੀ ਘਰ 'ਤੋਂ ਵੱਡੀ ਮਾਤਰਾ ਵਿਚ ਸੜੇ ਅਤੇ ਅਣਸਾੜੇ ਕਰੰਸੀ ਨੋਟਾਂ ਦੀ ਬਰਾਮਦਗੀ ਦੇ ਦੋਸ਼ਾਂ ਵਿਚ ਪਹਿਲੀ ਨਜ਼ਰੇ ਸਬੂਤ ਮਿਲੇ।

ਜਾਂਚ ਕਮੇਟੀ ਨੇ ਜਸਟਿਸ ਵਰਮਾ ਨੂੰ ਦੁਰਵਿਵਹਾਰ ਦਾ ਦੋਸ਼ੀ ਪਾਇਆ ਅਤੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਸਿਫਾਰਸ਼ ਕੀਤੀ। ਲੋਕ ਸਭਾ ਸਪੀਕਰ ਓਮ ਬਿਰਲਾ ਨੇ 146 ਸੰਸਦ ਮੈਂਬਰਾਂ ਦੁਆਰਾ ਪੇਸ਼ ਕੀਤੇ ਗਏ ਪ੍ਰਸਤਾਵ ਤੋਂ ਬਾਅਦ 15 ਅਗਸਤ, 2025 ਨੂੰ ਕਮੇਟੀ ਦਾ ਗਠਨ ਕੀਤਾ।

Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਨਾਲ ਹੋਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਸੰਬੰਧੀ ਗੱਲਬਾਤ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਰਾਜਪਾਲ ਨਾਲ ਮੁਲਾਕਾਤ ਲਈ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
Ad Position 24