12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਜਲੰਧਰ ਦੇ ਅਵਤਾਰ ਨਗਰ ’ਚ ਦੋਹਰਾ ਕਤਲਕਾਂਡ

ਜਲੰਧਰ ਦੇ ਅਵਤਾਰ ਨਗਰ ’ਚ ਦੋਹਰਾ ਕਤਲਕਾਂਡ

Ad Position 21
No active advertisement
ਅਜੀਤ ਡੈਸਕ 12-08-2026

ਜਲੰਧਰ, 12 ਅਗਸਤ (ਦਵਿੰਦਰ)-  ਜਲੰਧਰ ਦੇ ਅਵਤਾਰ ਨਗਰ ਵਿਚ ਹੀਰਾ ਨਾਮ ਦੇ ਵਿਅਕਤੀ ਦੇ ਵਲੋਂ ਆਪਣੀ ਪਤਨੀ ਅਤੇ ਪਿਤਾ ਦਾ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦੇ ਵਿਚ ਚਾਰ ਬੱਚੇ ਜਦੋਂ ਸਕੂਲ ਤੋਂ ਆਏ ਵਾਪਸ ਤਾਂ ਘਰ ’ਚ ਵਾਰਦਾਤ ਬਾਰੇ ਪਤਾ ਲੱਗਾ। ਇਸ ਸੰਬੰਧੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਏ.ਡੀ.ਸੀ.ਪੀ. ਸਿਟੀ 2 ਰਕੇਸ਼ ਯਾਦਵ ਨੇ ਦੱਸਿਆ ਕਿ ਵਿਅਕਤੀ ਨੂੰ ਲੱਭਣ ਦੇ ਲਈ ਟੀਮਾਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਵੇਰੇ ਘਰ ਦੇ ਵਿਚ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ ਸੀ, ਜਿਸ ਤੋਂ ਬਾਅਦ ਕਤਲ ਕੀਤੇ ਗਏ। ਹਾਲਾਂਕਿ ਕਤਲ ਦੀ ਅਸਲ ਵਜ੍ਹਾ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਹੀਰੇ ਦੀ ਉਮਰ 45 ਸਾਲ ਦੱਸੀ ਜਾ ਰਹੀ ਹੈ, ਜੋ ਇਸ ਸਮੇਂ ਫ਼ਰਾਰ ਹੈ।

Ad Position 22
No active advertisement
ਪਿਛਲੀ ਖ਼ਬਰ ਜਲੰਧਰ ਦੇ ਗੈਸਟਹਾਊਸ ’ਚੋਂ ਕੁੜੀ ਦੀ ਲਾਸ਼ ਮਿਲਣ ਸੰਬੰਧੀ ਵੱਡੇ ਖ਼ੁਲਾਸੇ ਅਗਲੀ ਖ਼ਬਰ ਟੋਲ ਪਲਾਜ਼ਾ ਕੱਥੂ ਨੰਗਲ ’ਤੇ ਲੱਗਾ ਧਰਨਾ
Ad Position 24