12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਟਰੈਫ਼ਿਕ ਪੁਲਿਸ ਨੇ ਪ੍ਰੈਸ਼ਰ ਹਾਰਨ ਵਜਾਉਣ ਵਾਲੇ ਵਾਹਨ ਜ਼ਬਤ ਕਰਕੇ ਕੱਟੇ ਚਲਾਨ

ਕੁਹਾੜਾ (ਲੁਧਿਆਣਾ), 12 ਅਗਸਤ (ਸੰਦੀਪ ਸਿੰਘ ਕੁਹਾੜਾ) — ਲੁਧਿਆਣਾ ਚੰਡੀਗੜ੍ਹ ਮੁੱਖ ਮਾਰਗ ਸਥਿਤ ਕੁਹਾੜਾ ਚੌਂਕ ਵਿਖੇ ਵਾਹਨਾਂ ਵਿਚ ਨਿਯਮਾਂ ਦੀ ਉਲੰਘਣਾ ਕਰਦਿਆਂ ਲਗਾਏ ਗਏ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਖ਼ਿਲਾਫ਼ ਟਰੈਫ਼ਿਕ ਪੁਲਿਸ ਵੱਲੋਂ ਸਖ਼ਤੀ ਕਰਦਿਆਂ...

Ad Position 21
No active advertisement
ਅਜੀਤ ਡੈਸਕ 12-08-2026

ਕੁਹਾੜਾ (ਲੁਧਿਆਣਾ), 12 ਅਗਸਤ (ਸੰਦੀਪ ਸਿੰਘ ਕੁਹਾੜਾ) — ਲੁਧਿਆਣਾ ਚੰਡੀਗੜ੍ਹ ਮੁੱਖ ਮਾਰਗ ਸਥਿਤ ਕੁਹਾੜਾ ਚੌਂਕ ਵਿਖੇ ਵਾਹਨਾਂ ਵਿਚ ਨਿਯਮਾਂ ਦੀ ਉਲੰਘਣਾ ਕਰਦਿਆਂ ਲਗਾਏ ਗਏ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਖ਼ਿਲਾਫ਼ ਟਰੈਫ਼ਿਕ ਪੁਲਿਸ ਵੱਲੋਂ ਸਖ਼ਤੀ ਕਰਦਿਆਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਪ੍ਰੈਸ਼ਰ ਹਾਰਨ ਵਜਾਉਣ ਵਾਲੇ ਵਾਹਨਾਂ ਨੂੰ ਰੋਕ ਕੇ ਚਲਾਨ ਕੀਤੇ ਗਏ ਅਤੇ ਕਈ ਵਾਹਨਾਂ ਵਿਚੋਂ ਪ੍ਰੈਸ਼ਰ ਹਾਰਨ ਮੌਕੇ ’ਤੇ ਹੀ ਉਤਾਰੇ ਗਏ।
ਇਸ ਵਿਸ਼ੇਸ਼ ਮੁਹਿੰਮ ਦੀ ਅਗਵਾਈ ਟਰੈਫ਼ਿਕ ਪੁਲਿਸ ਦੀ ਜ਼ੋਨ ਇੰਚਾਰਜ ਇੰਸਪੈਕਟਰ ਦਵਿੰਦਰ ਕੌਰ ਨੇ ਆਪਣੀ ਟੀਮ ਸਮੇਤ ਕੀਤੀ। ਇਸ ਮੌਕੇ ਇੰਸਪੈਕਟਰ ਦਵਿੰਦਰ ਕੌਰ ਨੇ ਕਿਹਾ ਕਿ ਇਸ ਸਮੱਸਿਆ ਸੰਬੰਧੀ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਵਲੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਅੱਗੇ ਵੀ ਚੈਕਿੰਗ ਅਤੇ ਕਾਨੂੰਨੀ ਕਾਰਵਾਈ ਜਾਰੀ ਰਹੇਗੀ।

Ad Position 22
No active advertisement
ਪਿਛਲੀ ਖ਼ਬਰ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਏਐੱਸਪੀ ਜ਼ੀਰਕਪੁਰ ਦੀ ਮੀਟਿੰਗ, ਕਿਰਾਏਦਾਰਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉ... ਅਗਲੀ ਖ਼ਬਰ ਸਰਕਾਰੀ ਰਕਮ ਗਬਨ ਦੇ ਮਾਮਲੇ ’ਚ ਸਾਬਕਾ ਐਕਸੀਅਨ ਨੂੰ 3 ਸਾਲ ਦੀ ਸਖ਼ਤ ਕੈਦ
Ad Position 24