12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਐਸ.ਜੀ.ਪੀ.ਸੀ. ਵਲੋਂ ਪੀੜਤ ਪਰਿਵਾਰ ਨੂੰ 1 ਲੱਖ ਰੁਪਏ ਦਾ ਚੈਕ ਭੇਟ

ਕਰਨਾਲ (ਹਰਿਆਣਾ), 12 ਅਗਸਤ (ਗੁਰਮੀਤ ਸਿੰਘ ਸੱਗੂ) - ਸਿੱਖ ਮਿਸ਼ਨ ਹਰਿਆਣਾ ਕੁਰੂਕੁਸ਼ੇਤਰ ਦੇ ਇੰਚਾਰਜ ਸ.ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

Ad Position 21
No active advertisement
ਅਜੀਤ ਡੈਸਕ 12-08-2026

ਕਰਨਾਲ (ਹਰਿਆਣਾ), 12 ਅਗਸਤ (ਗੁਰਮੀਤ ਸਿੰਘ ਸੱਗੂ) -  ਸਿੱਖ ਮਿਸ਼ਨ ਹਰਿਆਣਾ ਕੁਰੂਕੁਸ਼ੇਤਰ ਦੇ ਇੰਚਾਰਜ ਸ.ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਿਨੀਂ ਮਿਤੀ 22 ਜੂਨ 2026 ਨੂੰ ਰੇਲਵੇ ਸਟੇਸ਼ਨ ਸ੍ਰੀ ਅੰਮ੍ਰਿਤਸਰ ਵਿਖੇ ਅਚਾਨਕ ਇਕ ਦਰੱਖ਼ਤ ਡਿੱਗਣ ਕਰਕੇ ਵਾਪਰੇ ਦੁਖਦ ਹਾਦਸੇ ਵਿਚ ਰੋਣਕ ਸਿੰਘ ਵਾਸੀ ਸਿਰਸਾ, ਹਰਿਆਣਾ ਦੇ 13 ਸਾਲਾ ਸਪੁੱਤਰ ਕਾਕਾ ਰਾਜਪ੍ਰੀਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਦੀ ਮੰਦਭਾਗੀ ਘਟਨਾ ਵਾਪਰ ਗਈ ਸੀ। ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਲੋਂ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਨੇ ਪਰਿਵਾਰ ਨੂੰ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਾ ਚੈੱਕ ਭੇਟ ਕੀਤਾ ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਕਿਸੇ ਕੁਦਰਤੀ ਆਪਦਾ, ਕੈਂਸਰ ਵਰਗੀਆਂ ਬਿਮਾਰੀਆਂ ਦੇ ਇਲਾਜ, ਲੋੜਵੰਦ ਗਰੀਬ ਸਿੱਖ ਪਰਿਵਾਰਾਂ ਦੀ ਸਹਾਇਤਾ ਆਦਿ ਸਮੇਂ ਸਮੇਂ 'ਤੇ ਕੀਤੀਆਂ ਜਾਂਦੀਆਂ ਹਨ। 

Ad Position 22
No active advertisement
ਪਿਛਲੀ ਖ਼ਬਰ ਡਾਕਟਰ ਜਗਦੀਪ ਰਾਣਾ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਸੱਟਾਂ ਦੀ ਨਾਰਮਲ ਰਿਪੋਰਟ ਦੇਣ ਦੇ ਵਿਰੋਧ ਵਿਚ ਤਿੰਨ ਕਿਸਾਨ ਜਥੇਬੰਦੀਆਂ ਵਲੋਂ ਧਰਨਾ
Ad Position 24