ਹਜ਼ੂਰ ਸਾਹਿਬ/ਹਲਵਾਰਾ, 12 ਅਗਸਤ (ਮਨਦੀਪ ਸਿੰਘ ਉੱਭੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ, ਅਬਚਲ ਨਗਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ, ਦੇਗਾਂ ਕਰਵਾਈਆਂ ਅਤੇ ਪਵਿੱਤਰ ਆਰਤੀ ਵਿਚ ਸ਼ਾਮਿਲ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਬਾਦਲ ਪਰਿਵਾਰ ਦੇ ਹੋਰ ਮੈਂਬਰਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵੀ ਮੌਜੂਦ ਸਨ। ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਗੁਰੂ ਸਾਹਿਬ ਦੇ ਚਰਨਾਂ ਵਿਚ ਨਤਮਸਤਕ ਹੋਣ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਵਾਸਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਹੁੰਚੇ ਹਨ।
ਤਾਜ਼ਾ ਖ਼ਬਰਾਂ
Free
ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ
ਹਜ਼ੂਰ ਸਾਹਿਬ/ਹਲਵਾਰਾ, 12 ਅਗਸਤ (ਮਨਦੀਪ ਸਿੰਘ ਉੱਭੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ, ਅਬਚਲ ਨਗਰ...
ਅਜੀਤ ਡੈਸਕ
12-08-2026