ਵਾਸ਼ਿੰਗਟਨ, 12 ਅਗਸਤ (ਏਜੰਸੀ)- ਅਮਰੀਕਾ ਦੀ ਇਕ ਸੰਘੀ ਅਦਾਲਤ ਸਿੱਖ ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਕਬੂਲ ਕਰਨ ਵਾਲੇ ਨਿਖਿਲ ਗੁਪਤਾ ਨੂੰ 20 ਨਵੰਬਰ ਨੂੰ ਸਜ਼ਾ ਸੁਣਾਏਗੀ। ਨਿਊਯਾਰਕ ਦੇ ਸਦਰਨ ਡਿਸਟ੍ਰਿਕਟ ਦੀ ਸੰਘੀ ਅਦਾਲਤ ਨੇ ਗੁਪਤਾ ਨੂੰ ਸਜ਼ਾ ਸੁਣਾਉਣ ਲਈ ਪਹਿਲਾਂ 25 ਸਤੰਬਰ ਦੀ ਤਰੀਕ ਤੈਅ ਕੀਤੀ ਸੀ। ਅਦਾਲਤੀ ਦਸਤਾਵੇਜ਼ਾਂ ਵਿਚ ਪੀੜਤ ਦੇ ਨਾਂਅ ਦਾ ਜ਼ਿਕਰ ਨਹੀਂ ਕੀਤਾ ਗਿਆ ਪਰ ਪੰਨੂ ਦੇ ਵਕੀਲ ਨੇ ਜਨਤਕ ਤੌਰ ’ਤੇ ਕਿਹਾ ਕਿ ਸੁਪਾਰੀ ਦੇ ਕੇ ਕਤਲ ਕਰਵਾਉਣ ਦੀ ਇਸ ਸਾਜ਼ਿਸ਼ ਵਿਚ ਪੰਨੂ ਹੀ ਨਿਸ਼ਾਨੇ ’ਤੇ ਸੀ। ਅਮਰੀਕਾ ਦੇ ਸਦਰਨ ਡਿਸਟ੍ਰਿਕਟ ਆਫ਼ ਨਿਊਯਾਰਕ ਦੀ ਜ਼ਿਲ੍ਹਾ ਅਦਾਲਤ ਵਿਚ ਦਾਖ਼ਲ ਇਕ ਪੱਤਰ ਵਿਚ ਸਰਕਾਰੀ ਵਕੀਲਾਂ ਨੇ ਦੱਸਿਆ ਕਿ ਪੀੜਤ ਸਜ਼ਾ ਸੁਣਾਏ ਜਾਣ ਦੀ ਕਾਰਵਾਈ ਵਿਚ ਸ਼ਾਮਲ ਹੋਣਾ ਚਾਹੁੰਦਾ ਹੈ। ਉਸ ਨੇ 25 ਸਤੰਬਰ ਦੀ ਸੁਣਵਾਈ ਮੁਲਤਵੀ ਕਰਨ ਦੀ ਮੰਗ ਕੀਤੀ ਸੀ ਕਿਉਂਕਿ ਉਸ ਸਮੇਂ ਉਹ ਦੇਸ਼ ਤੋਂ ਬਾਹਰ ਹੋਵੇਗਾ। ਜੱਜ ਵਿਕਟਰ ਮਾਰੇਰੋ ਨੇ ਬੇਨਤੀ ਨੂੰ ਪ੍ਰਵਾਨ ਕਰਦਿਆਂ ਗੁਪਤਾ ਨੂੰ ਸਜ਼ਾ ਸੁਣਾਉਣ ਦੀ ਨਵੀਂ ਤਰੀਕ 20 ਨਵੰਬਰ ਸਵੇਰੇ 10 ਵਜੇ ਤੈਅ ਕੀਤੀ ਹੈ।
ਤਾਜ਼ਾ ਖ਼ਬਰਾਂ
Free
ਪੰਨੂ ਦੀ ਹੱਤਿਆ ਦੀ ਸਾਜਿਸ਼ ਰਚਣ ਦੇ ਮਾਮਲੇ ’ਚ 20 ਨਵੰਬਰ ਨੂੰ ਸਜ਼ਾ ਸੁਣਾਏਗੀ ਅਦਾਲਤ
ਵਾਸ਼ਿੰਗਟਨ, 12 ਅਗਸਤ (ਏਜੰਸੀ)- ਅਮਰੀਕਾ ਦੀ ਇਕ ਸੰਘੀ ਅਦਾਲਤ ਸਿੱਖ ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਕਬੂਲ ਕਰਨ ਵਾਲੇ ਨਿਖਿਲ ਗੁਪਤਾ ਨੂੰ 20 ਨਵੰਬਰ ਨੂੰ ਸਜ਼ਾ ਸੁਣਾਏਗੀ। ਨਿਊਯਾਰਕ ਦੇ ਸਦਰਨ ਡਿਸਟ੍ਰਿਕਟ ....
ਅਜੀਤ ਡੈਸਕ
13-08-2026