ਹਰਸਾ ਛੀਨਾ, (ਅੰਮ੍ਰਿਤਸਰ), 13 ਅਗਸਤ (ਕੜਿਆਲ)- ਅੱਜ ਦੁਪਹਿਰ ਸਮੇਂ ਗੁਰਦੁਆਰਾ ਮਾਤਾ ਸਾਹਿਬ ਦੇਵਾਂ (ਮੁਗਟ, ਨੰਦੇੜ) ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਕਰਨ ਵਾਲੇ ਹਮਲਾਵਰ ਨੂੰ ਮੌਕੇ ਤੇ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ I ਇਸ ਸੰਬੰਧੀ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਗੁਰਦੁਆਰਾ ਮਾਤਾ ਸਾਹਿਬ ਦੇਵਾਂ, ਮੁਗਟ ਦੇ ਮੁੱਖ ਸੇਵਾਦਾਰ ਸੰਤ ਬਾਬਾ ਤੇਜਾ ਸਿੰਘ ਨੇ ਦੱਸਿਆ ਕਿ ਦੁਪਹਿਰ ਦੇ ਕਰੀਬ 2 ਵਜੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਮਾਤਾ ਜੀ ਦੇ ਦਰਸ਼ਨਾਂ ਲਈ ਆਏ ਸਨ ਜਦ ਉਹ ਦਰਸ਼ਨ ਕਰਨ ਉਪਰੰਤ ਗੁਰਦੁਆਰਾ ਸਾਹਿਬ ਤੋਂ ਬਾਹਰ ਆ ਰਹੇ ਸਨ ਤਾਂ ਸਾਹਮਣੇ ਖੜੇ ਨਿਹੰਗ ਜਸਪਾਲ ਸਿੰਘ ਨੇ ਉਨ੍ਹਾਂ ’ਤੇ ਤਲਵਾਰ ਨਾਲ ਹਮਲਾ ਕਰ ਦਿੱਤਾ, ਜਿਸ ਨੂੰ ਗੁਰਦੁਆਰਾ ਪ੍ਰਬੰਧਕਾਂ ਅਤੇ ਸੁਰੱਖਿਆ ਕਰਮੀਆਂ ਵਲੋਂ ਮੌਕੇ ’ਤੇ ਕਾਬੂ ਕੀਤਾ ਗਿਆ I ਹਮਲਾਵਰ ਦੀ ਪਛਾਣ ਨਿਹੰਗ ਜਸਪਾਲ ਸਿੰਘ (ਜੋ ਕਿ ਇਕ ਵਕੀਲ ਹੈ) , ਵਜੋਂ ਹੋਈ ਹੈ। ਜੋ ਕਿ ਪਿਛਲੇ ਡੇਢ ਸਾਲ ਤੋਂ ਗੁਰਦੁਆਰਾ ਸਾਹਿਬ ਵਿਖੇ ਸੇਵਾ ਨਿਭਾਅ ਰਿਹਾ ਸੀ ਅਤੇ ਉਸ ਦਾ ਕੋਈ ਵੀ ਅਪਰਾਧਿਕ ਰਿਕਾਰਡ ਨਹੀਂ ਰਿਹਾ I
ਤਾਜ਼ਾ ਖ਼ਬਰਾਂ
Free
ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਵਾਲਾ ਹਮਲਾਵਰ ਜਸਪਾਲ ਸਿੰਘ ਕਾਬੂ
ਹਰਸਾ ਛੀਨਾ, 13 ਅਗਸਤ (ਕੜਿਆਲ)- ਅੱਜ ਦੁਪਹਿਰ ਸਮੇਂ ਗੁਰਦੁਆਰਾ ਮਾਤਾ ਸਾਹਿਬ ਦੇਵਾਂ (ਮੁਗਟ, ਨੰਦੇੜ) ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕਰਨ ਵਾਲੇ ਹਮਲਾਵਰ ਨੂੰ ਮੌਕੇ ਤੇ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ I
ਅਜੀਤ ਡੈਸਕ
13-08-2026