13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਰਾਜਸਥਾਨ ਤੋਂ ਚੰਡੀਗੜ੍ਹ ਹਥਿਆਰ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼, 5 ਗ੍ਰਿਫ਼ਤਾਰ

ਚੰਡੀਗੜ੍ਹ, 13 ਅਗਸਤ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਨੇ ਰਾਜਸਥਾਨ ਤੋਂ ਚੰਡੀਗੜ੍ਹ ਹਥਿਆਰ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 6 ਹਥਿਆਰ ਅਤੇ 17 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਗੀਤਾਂਜਲੀ ਖੰਡੇਲਵਾਲ ਨੇ ਕਿਹਾ ਕਿ

Ad Position 21
No active advertisement
ਅਜੀਤ ਡੈਸਕ 13-08-2026

ਚੰਡੀਗੜ੍ਹ, 13 ਅਗਸਤ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਨੇ ਰਾਜਸਥਾਨ ਤੋਂ ਚੰਡੀਗੜ੍ਹ ਹਥਿਆਰ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 6 ਹਥਿਆਰ ਅਤੇ 17 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਗੀਤਾਂਜਲੀ ਖੰਡੇਲਵਾਲ ਨੇ ਕਿਹਾ ਕਿ

ਪੁਲਿਸ ਟੀਮਾਂ ਨੇ ਰਾਜਸਥਾਨ ਤੋਂ ਗੁਰਚਰਨ ਸਿੰਘ ਉਰਫ਼ ਜੀ.ਸੀ. ਨੂੰ ਕਾਬੂ ਕਰਕੇ 2 ਹਥਿਆਰ ਬਰਾਮਦ ਕੀਤੇ। ਜਾਂਚ ਦੌਰਾਨ ਚੰਡੀਗੜ੍ਹ ਤੋਂ ਹੋਈਆਂ ਲੱਖਾਂ ਰੁਪਏ ਦੀਆਂ ਵਿੱਤੀ ਲੈਣ-ਦੇਣ ਦਾ ਵੀ ਪਤਾ ਲੱਗਾ। ਇਸ ਤੋਂ ਬਾਅਦ ਗੁਰਪ੍ਰਚੰਦ ਸਿੰਘ ਉਰਫ਼ ਭੂਰੀ, ਕੁਸ਼ਪਿੰਦਰ ਸਿੰਘ ਉਰਫ਼ ਭੂਰਾ, ਲੋਕੇਸ਼ ਮੀਣਾ ਅਤੇ ਸਰਵਨ ਸਿੰਘ ਉਰਫ਼ ਸੋਲੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਜਾਂਚ ਅਨੁਸਾਰ ਭੂਰਾ ਅਤੇ ਲੋਕੇਸ਼ ਮੀਣਾ ਵਲੋਂ ਚੰਡੀਗੜ੍ਹ ’ਚ 10 ਤੋਂ 12 ਹਥਿਆਰ ਸਪਲਾਈ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਨੂੰ ਮੁਲਜ਼ਮਾਂ ਦੇ ਪੁਰਾਣੇ ਅਪਰਾਧਿਕ ਰਿਕਾਰਡ ਵੀ ਮਿਲੇ ਹਨ। ਜਾਂਚ ਮੁਤਾਬਕ ਇਹ ਹਥਿਆਰ ਅਪਰਾਧਿਕ ਗਤੀਵਿਧੀਆਂ ਲਈ ਵਰਤੇ ਜਾਣੇ ਸਨ। ਹਥਿਆਰ ਕਰੀਬ 40 ਹਜ਼ਾਰ ਰੁਪਏ ਅਤੇ ਦੇਸੀ ਕੱਟਾ ਲਗਭਗ 15 ਹਜ਼ਾਰ ਰੁਪਏ ’ਚ ਵੇਚੇ ਜਾਣ ਦੀ ਗੱਲ ਸਾਹਮਣੇ ਆਈ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਵਾਲਾ ਹਮਲਾਵਰ ਜਸਪਾਲ ਸਿੰਘ ਕਾਬੂ
Ad Position 24