ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਨਾਂਦੇੜ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅਮਨ, ਅਰਦਾਸ ਤੇ ਸੰਗਤ ਦੀ ਇਕ ਪਵਿੱਤਰ ਜਗ੍ਹਾ ਹੈ।
ਇਸ ਦੇ ਅੰਦਰ ਕਿਸੇ ਵੀ ਤਰ੍ਹਾਂ ਦੇ ਤਸ਼ੱਦਦ ਦੀ ਬਿਲਕੁਲ ਵੀ ਕੋਈ ਗੁੰਜਾਇਸ਼ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਮੈਂ ਸੁਖਬੀਰ ਦੀ ਚੜ੍ਹਦੀ ਕਲਾ, ਤੰਦਰੁਸਤੀ ਤੇ ਸਲਾਮਤੀ ਲਈ ਅਰਦਾਸ ਕਰਦਾ ਹਾਂ। ਮਨਪ੍ਰੀਤ ਸਿੰਘ ਬਾਦਲ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਸ ਹਮਲੇ ਲਈ ਜਿੰਮੇਵਾਰ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਼
ਉਨ੍ਹਾਂ ਕਿਹਾ ਕਿ ਸੁਖਬੀਰ ਨੂੰ ਇਸ ਜ਼ਖਮੀ ਹਾਲਤ ਵਿੱਚੋਂ ਲੰਘਦਿਆਂ ਵੇਖਣਾ ਮੇਰੇ ਲਈ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਮੈਂ ਪੂਰੀ ਮਜ਼ਬੂਤੀ ਨਾਲ ਸੁਖਬੀਰ ਅਤੇ ਪੂਰੇ ਪਰਿਵਾਰ ਨਾਲ ਖੜਾ ਹਾਂ।