ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਿੰਡ ਸੰਗਰਾਣਾ ਵਿਖੇ ਟਕਸਾਲੀ ਅਕਾਲੀ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰ ਲਈ। ਜਿਨ੍ਹਾਂ ਵਿਚ ਗੁਰਸੇਵਕ ਸਿੰਘ ਬਰਾੜ, ਗੁਰਸਾਹਿਬ ਸਿੰਘ ਬਰਾੜ, ਐਡਵੋਕੇਟ ਅਭੀਜੀਤ ਸਿੰਘ ਬਰਾੜ, ਹਰਜਿੰਦਰ ਸਿੰਘ ਬਰਾੜ ਅਤੇ ਹੋਰ ਪਰਿਵਾਰ ਸ਼ਾਮਿਲ ਹੋਏ।
ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਪਾਰਟੀ ਵਿਚ ਸ਼ਾਮਿਲ ਹੋਣ ਤੇ ਪਰਿਵਾਰਾਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।