13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

15 ਅਗਸਤ ਨੂੰ ਲੈ ਕੇ ਸ਼ਹਿਰ ਵਿਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 13 ਅਗਸਤ (ਕਪਿਲ ਕੰਧਾਰੀ)- 15 ਅਗਸਤ ਆਜ਼ਾਦੀ ਦਿਹਾੜੇ ਨੂੰ...

Ad Position 21
No active advertisement
ਅਜੀਤ ਡੈਸਕ 13-08-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 13 ਅਗਸਤ (ਕਪਿਲ ਕੰਧਾਰੀ)- 15 ਅਗਸਤ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰੂ ਹਰ ਸਹਾਏ ਸ਼ਹਿਰ ਵਿਚ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਡੀ.ਐੱਸ.ਪੀ. ਤਜਿੰਦਰ ਪਾਲ ਸਿੰਘ ਅਤੇ ਥਾਣਾ ਮੁਖੀ ਦਵਿੰਦਰ ਸਿੰਘ ਦੀ ਅਗਵਾਈ ਹੇਠ ਕੱਢਿਆ ਗਿਆ। ਫਲੈਗ ਮਾਰਚ ਦੌਰਾਨ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਪ੍ਰਮੁੱਖ ਸਥਾਨਾਂ ਦਾ ਦੌਰਾ ਕੀਤਾ।

ਇਸ ਮੌਕੇ ਪੁਲਿਸ ਵਲੋਂ ਲੋਕਾਂ ਨੂੰ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ ਗਿਆ। ਡੀ.ਐੱਸ.ਪੀ. ਤਜਿੰਦਰ ਪਾਲ ਸਿੰਘ ਨੇ ਕਿਹਾ ਕਿ 15 ਅਗਸਤ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਵਲੋਂ ਸ਼ਹਿਰ ਵਿਚ ਗਸ਼ਤ ਵਧਾਉਣ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਅਤੇ ਆਜ਼ਾਦੀ ਦਿਹਾੜਾ ਸ਼ਾਂਤੀਪੂਰਨ ਮਾਹੌਲ ਵਿਚ ਮਨਾਉਣ ਵਿਚ ਸਹਿਯੋਗ ਦੇਣ। ਇਸ ਮੌਕੇ ਮੁੱਖ ਮੁਨਸ਼ੀ ਅੰਮ੍ਰਿਤਪਾਲ ਸਿੰਘ, ਦੁੱਲਾ,ਨਵਜੋਤ ਸਿੰਘ,ਰਕੇਸ਼ ਕੁਮਾਰ ਆਦਿ ਪੁਲਿਸ ਮੁਲਾਜ਼ਮ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਕਾਇਰਤਾਪੂਰਨ ਹਮਲੇ ਦੀ ਇਕਬਾਲ ਸਿੰਘ ਲਾਲਪੁਰਾ ਵਲੋਂ ਸਖ਼ਤ ਨਿਖੇਧੀ ਕੀਤੀ ਗਈ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਸੰਬੰਧਤ ਟਕਸਾਲੀ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ
Ad Position 24