13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸੁਖਬੀਰ ਸਿੰਘ ਬਾਦਲ ’ਤੇ ਹੋਏ ਕਾਇਰਤਾਪੂਰਨ ਹਮਲੇ ਦੀ ਇਕਬਾਲ ਸਿੰਘ ਲਾਲਪੁਰਾ ਵਲੋਂ ਸਖ਼ਤ ਨਿਖੇਧੀ ਕੀਤੀ ਗਈ

ਰੂਪਨਗਰ, 13 ਅਗਸਤ- ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ...

Ad Position 21
No active advertisement
ਅਜੀਤ ਡੈਸਕ 13-08-2026

ਰੂਪਨਗਰ, 13 ਅਗਸਤ- ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਭਾਜਪਾ ਸੰਸਦੀ ਬੋਰਡ ਦੇ ਮੈਂਬਰ ਸ. ਇਕਬਾਲ ਸਿੰਘ ਲਾਲਪੁਰਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਰਗੇ ਪਵਿੱਤਰ ਗੁਰਧਾਮ ਵਿਖੇ ਕਿਸੇ ਵਿਅਕਤੀ ਦੀ ਜਾਨ ਨੂੰ ਖ਼ਤਰੇ ਵਿਚ ਪਾਉਣ ਵਾਲੀ ਅਜਿਹੀ ਹਿੰਸਕ ਘਟਨਾ ਬੇਹੱਦ ਚਿੰਤਾਜਨਕ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪਵਿੱਤਰ ਸਿੱਖ ਅਸਥਾਨ ਸੇਵਾ, ਸਿਮਰਨ, ਸ਼ਾਂਤੀ, ਦਇਆ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੇ ਹਨ।

ਅਜਿਹੇ ਸਥਾਨਾਂ ’ਤੇ ਹਿੰਸਾ ਜਾਂ ਕਿਸੇ ਵੀ ਤਰ੍ਹਾਂ ਦੀ ਹਿੰਸਕ ਕਾਰਵਾਈ ਨੂੰ ਕਿਸੇ ਵੀ ਹਾਲਤ ਵਿਚ ਸਵੀਕਾਰ ਨਹੀਂ ਕੀਤਾ ਜਾ ਸਕਦਾ। ਲਾਲਪੁਰਾ ਨੇ ਕਿਹਾ ਕਿ ਸਿੱਖ ਧਰਮ ਨੇ ਹਮੇਸ਼ਾ ਸੇਵਾ, ਦਇਆ, ਸ਼ਾਂਤੀ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਹੈ। ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਸਾਨੂੰ ਮਨੁੱਖਤਾ ਦੀ ਸੇਵਾ ਕਰਨ, ਦੂਜਿਆਂ ਦੀ ਰੱਖਿਆ ਕਰਨ ਅਤੇ ਸ਼ਾਂਤੀ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਹਨ।

ਇਸ ਲਈ ਹਿੰਸਾ ਨੂੰ ਕਿਸੇ ਵੀ ਰੂਪ ਵਿਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪੂਰੀ ਘਟਨਾ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਜੇਕਰ ਕਿਸੇ ਵਲੋਂ ਕਾਨੂੰਨ ਦੀ ਉਲੰਘਣਾ ਕੀਤੀ ਗਈ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪਵਿੱਤਰ ਗੁਰਧਾਮਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ।

ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਧਰਤੀ ਹੈ, ਜਿੱਥੇ ਸਦੀਆਂ ਤੋਂ ਸ਼ਾਂਤੀ, ਭਾਈਚਾਰੇ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਸਮਾਜ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰਦੀ ਹੈ, ਜਿਸ ਨੂੰ ਸਾਂਝੇ ਤੌਰ ’ਤੇ ਰੋਕਣਾ ਹਰ ਕਿਸੇ ਦੀ ਜ਼ਿੰਮੇਵਾਰੀ ਹੈ।

ਲਾਲਪੁਰਾ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਇਸ ਘਟਨਾ ਦੇ ਮੱਦੇਨਜ਼ਰ ਸ਼ਾਂਤੀ ਅਤੇ ਭਾਈਚਾਰਾ ਬਣਾਈ ਰੱਖਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾਂ ਭੜਕਾਊ ਪ੍ਰਚਾਰ ਤੋਂ ਬਚਿਆ ਜਾਵੇ। ਉਨ੍ਹਾਂ ਦੁਹਰਾਇਆ ਕਿ ਹਿੰਸਾ ਦਾ ਕਿਸੇ ਵੀ ਪਵਿੱਤਰ ਸਿੱਖ ਅਸਥਾਨ ਜਾਂ ਸਭਿਅਕ ਸਮਾਜ ਵਿੱਚ ਕੋਈ ਸਥਾਨ ਨਹੀਂ ਹੈ।

Ad Position 22
No active advertisement
ਪਿਛਲੀ ਖ਼ਬਰ ਲਾਲੜੂ ਤੋਂ ਸ਼ਰਧਾਲੂਆਂ ਸਮੇਤ ਤਿੰਨ ਬੱਸਾਂ ਤੀਰਥ ਯਾਤਰਾ ਲਈ ਰਵਾਨਾ ਅਗਲੀ ਖ਼ਬਰ 15 ਅਗਸਤ ਨੂੰ ਲੈ ਕੇ ਸ਼ਹਿਰ ਵਿਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
Ad Position 24