13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਹਵਾਰਾ ਦੀ ਪੈਰੋਲ 'ਤੇ ਵਿਧਾਇਕ ਪੱਪੀ ਦਾ ਵੱਡਾ ਬਿਆਨ, ਕਿਹਾ- ਮਾਂ ਨੂੰ ਮਿਲਣ ਲਈ ਸਿਰਫ਼ ਇਕ ਦਿਨ ਦੀ ਪੈਰੋਲ ਕਿਉਂ?

ਲੁਧਿਆਣਾ, 13 ਅਗਸਤ (ਪ੍ਰਦੀਪ ਭੰਡਾਰੀ), ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਜਗਤਾਰ ਸਿੰਘ ਹਵਾਰਾ...

Ad Position 21
No active advertisement
ਅਜੀਤ ਡੈਸਕ 13-08-2026

ਲੁਧਿਆਣਾ, 13 ਅਗਸਤ (ਪ੍ਰਦੀਪ ਭੰਡਾਰੀ), ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਵਿਧਾਇਕ ਨੇ ਕਿਹਾ ਕਿ ਇਕ ਬਿਮਾਰ ਮਾਂ ਆਪਣੇ ਪੁੱਤ ਨੂੰ ਮਿਲਣ ਦੀ ਉਡੀਕ ਕਰ ਰਹੀ ਹੈ ਅਤੇ ਜੇਕਰ ਪੁੱਤ ਆਪਣੀ ਮਾਂ ਨੂੰ ਮਿਲਣ ਆ ਰਿਹਾ ਹੈ ਤਾਂ ਇਸ ਤੋਂ ਚੰਗੀ ਗੱਲ ਹੋਰ ਕੀ ਹੋ ਸਕਦੀ ਹੈ।

ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 10 ਦਿਨ ਦੀ ਪੈਰੋਲ ਦੀ ਸਿਫਾਰਸ਼ ਕੀਤੀ ਗਈ ਸੀ, ਜਦਕਿ ਕੇਂਦਰ ਸਰਕਾਰ ਵਲੋਂ ਸਿਰਫ਼ ਇਕ ਦਿਨ ਦੀ ਪੈਰੋਲ ਦੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਇਸ ਨੂੰ ਸਰਕਾਰਾਂ ਦੀ ਦੋਹਰੀ ਨੀਤੀ ਕਰਾਰ ਦਿੰਦਿਆਂ ਸਵਾਲ ਖੜ੍ਹੇ ਕੀਤੇ।

ਵਿਧਾਇਕ ਨੇ ਕਿਹਾ ਕਿ ਜੇਕਰ ਕਿਸੇ ਨੂੰ ਸਿਰਫ਼ ਇਕ ਦਿਨ ਲਈ ਪੈਰੋਲ ਦੇਣੀ ਹੈ ਤਾਂ ਇਸ ਦਾ ਕੀ ਮਤਲਬ ਰਹਿ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਖੁਦ ਜਗਤਾਰ ਸਿੰਘ ਹਵਾਰਾ ਵਲੋਂ ਵੀ ਕਿਹਾ ਗਿਆ ਹੈ ਕਿ ਜੇਕਰ ਸਿਰਫ਼ ਇਕ ਦਿਨ ਦੀ ਪੈਰੋਲ ਦੇਣੀ ਹੈ ਤਾਂ ਪੈਰੋਲ ਨਾ ਹੀ ਦਿੱਤੀ ਜਾਵੇ।

ਇਸ ਦੇ ਨਾਲ ਹੀ ਅਸ਼ੋਕ ਪਰਾਸ਼ਰ ਪੱਪੀ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਮੁਲਾਕਾਤ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਕੇਂਦਰ ਸਰਕਾਰ ਨਾਲ ਹੋਈ ਇਸ ਮੀਟਿੰਗ ਦੇ ਮਕਸਦ ਬਾਰੇ ਵੀ ਸਵਾਲ ਖੜ੍ਹੇ ਕੀਤੇ।

Ad Position 22
No active advertisement
ਪਿਛਲੀ ਖ਼ਬਰ ਅਮਨ ਅਰੋੜਾ ਨੇ ਕਰੋੜਾਂ ਦੀ ਲਾਗਤ ਨਾਲ ਸੜਕਾਂ ਅਤੇ ਫੜ੍ਹਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਲਾਲੜੂ ਤੋਂ ਸ਼ਰਧਾਲੂਆਂ ਸਮੇਤ ਤਿੰਨ ਬੱਸਾਂ ਤੀਰਥ ਯਾਤਰਾ ਲਈ ਰਵਾਨਾ
Ad Position 24