13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪਵਿੱਤਰ ਅਸਥਾਨ 'ਤੇ ਸੁਖਬੀਰ ਸਿੰਘ ਬਾਦਲ ਉੱਪਰ ਹਮਲੇ ਦੀ ਘਟਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ- ਜਥੇ. ਕਲਿਆਣ

ਸ਼ਾਹਕੋਟ (ਜਲੰਧਰ), 13 ਅਗਸਤ (ਏ.ਐਸ.ਅਰੋੜਾ/ ਸੁਖਦੀਪ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ...

Ad Position 21
No active advertisement
ਅਜੀਤ ਡੈਸਕ 13-08-2026

ਸ਼ਾਹਕੋਟ (ਜਲੰਧਰ), 13 ਅਗਸਤ (ਏ.ਐਸ.ਅਰੋੜਾ/ ਸੁਖਦੀਪ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਨੇ ਅੱਜ ਧਾਰਮਿਕ ਯਾਤਰਾ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮਹਾਂਰਾਸ਼ਟਰ ਦੇ ਨਾਂਦੇੜ ਵਿਖੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਘਟਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲੀ ਹੈ।

ਜਥੇ. ਕਲਿਆਣ ਨੇ ਕਿਹਾ ਕਿ ਸਿੱਖਾਂ ਦੇ ਪਵਿੱਤਰ ਅਸਥਾਨ 'ਤੇ ਸਿਰਫ਼ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਨਹੀਂ ਹੋਇਆ, ਸਗੋਂ ਪੂਰੀ ਸਿੱਖ ਕੌਮ ਦੇ ਦਿਲਾਂ 'ਤੇ ਵਾਰ ਹੋਇਆ ਹੈ। ਅਜਿਹੀਆਂ ਕਾਇਰਾਨਾ ਹਰਕਤਾਂ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ। ਉਨ੍ਹਾਂ ਮਹਾਂਰਾਸ਼ਟਰ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸ੍ਰੀ ਹਜ਼ੂਰ ਸਾਹਿਬ ਦੀ ਸੁਰੱਖਿਆ ਨੂੰ ਹੋਰ ਪੁਖ਼ਤਾ ਕੀਤਾ ਜਾਵੇ ਅਤੇ ਇਸ ਘਟਨਾ 'ਚ ਸ਼ਾਮਿਲ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਮੈਂ ਵਾਹਿਗੁਰੂ ਅੱਗੇ ਸ. ਸੁਖਬੀਰ ਸਿੰਘ ਬਾਦਲ ਅਤੇ ਜ਼ਖਮੀ ਸੁਰੱਖਿਆ ਕਰਮੀ ਦੀ ਚੜ੍ਹਦੀ ਕਲਾ ਅਤੇ ਤੰਦਰੁਸਤੀ ਦੀ ਅਰਦਾਸ ਕਰਦਾ ਹਾਂ।

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਉੱਚ ਪੱਧਰੀ ਜਾਂਚ ਹੋਵੇ- ਐਡਵੋਕੇਟ ਸਿਆਲੀ ਅਗਲੀ ਖ਼ਬਰ ਭਾਈ ਲੌਂਗੋਵਾਲ ਵਲੋਂ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਗਈ
Ad Position 24