13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਤੇਜਿੰਦਰ ਸਿੰਘ ਮਿੱਡੂਖੇੜਾ ਵਲੋਂ ਸੁਖਬੀਰ ਸਿੰਘ ਬਾਦਲ ਤੇ ਕੀਤੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਗਈ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਸੀਨੀਅਰ ਮੀਤ...

Ad Position 21
No active advertisement
ਅਜੀਤ ਡੈਸਕ 13-08-2026

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂ ਖੇੜਾ ਨੇ ਪਾਰਟੀ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਨਾਂਦੇੜ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਸੁਖਬੀਰ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ।

ਇਸ ਦਰਮਿਆਨ ਉਨ੍ਹਾਂ ਤੇ ਹਮਲਾ ਕਰਨਾ ਬੇਹੱਦ ਦੁਖਦਾਈ ਅਤੇ ਨਿੰਦਣਯੋਗ ਹੈ। ਉਨ੍ਹਾਂ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਚੜ੍ਹਦੀ ਕਲਾ ਵਿਚ ਅਤੇ ਠੀਕ ਠਾਕ ਹਨ। ਸ: ਮਿੱਡੂ ਖੇੜਾ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਸ ਘਟਨਾ ਦੀ ਨਿਰਪੱਖ ਜਾਂਚ ਕਰਨ ਅਤੇ ਦੋਸ਼ੀਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਜੇ ਪੰਜਾਬ ਦੀਆਂ ਮਿੱਲਾਂ ਚੋਂ ਬਕਾਇਆ ਚਾਵਲ ਨਾ ਚੁੱਕਿਆ ਤਾਂ ਐਸੋਸੀਏਸ਼ਨ ਜਨਰਲ ਹਾਊਸ ਦੀ ਮੀਟਿੰਗ ਬੁਲਾਕੇ ਝੋਨੇ ਦੀ ਮਿਿਲੰ... ਅਗਲੀ ਖ਼ਬਰ ਪੰਥ ਦੀ ਬਾਦਲ ਪਰਿਵਾਰ ਨਾਲ ਨਰਾਜ਼ਗੀ ਜਾਇਜ਼, ਪਰ ਨਾਰਾਜ਼ਗੀ ਦਾ ਪ੍ਰਗਟਾਵਾ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਹਮਲੇ ਦੇ ਰੂ...
Ad Position 24