ਸੁਲਤਾਨਪੁਰ ਲੋਧੀ (ਕਪੂਰਥਲਾ),13 ਅਗਸਤ (ਥਿੰਦ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਉੱਪਰ ਅਬਚਲ ਨਗਰ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਮੈਂਬਰ ਪੀ. ਏ. ਸੀ. ਇੰਜਨੀਅਰ ਸਵਰਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਕਿਹਾ ਕਿ ਗੁਰੂ ਘਰ ਵਿਚ ਇਸ ਤਰ੍ਹਾਂ ਕਿਸੇ ਨਿਮਾਣੇ ਸਿੱਖ ਜੋ ਕਿ ਸ਼ਰਧਾ ਨਾਲ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸਨ, ਉੱਪਰ ਹਮਲਾ ਕਰਨਾ ਸਿੱਖ ਸਿਧਾਂਤਾਂ ਦੇ ਉਲਟ ਹੈ।
ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾ ਪੰਥ ਦੀ ਚੜ੍ਹਦੀ ਕਲਾ ਲਈ ਸੇਵਾ ਕੀਤੀ ਹੈ। ਇਸੇ ਤਰ੍ਹਾਂ ਹਲਕੇ ਦੇ ਸੀਨੀਅਰ ਆਗੂਆਂ ਇੰਦਰਜੀਤ ਸਿੰਘ ਜੋਸਨ, ਸੁਖਦੇਵ ਸਿੰਘ ਨਾਨਕਪੁਰ, ਕੁਲਦੀਪ ਸਿੰਘ ਬੂਲੇ, ਜਥੇਦਾਰ ਗੁਰਜੰਟ ਸਿੰਘ ਸੰਧੂ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਸਤਨਾਮ ਸਿੰਘ ਰਾਮੇ, ਦਰਬਾਰਾ ਸਿੰਘ ਵਿਰਦੀ, ਜਰਨੈਲ ਸਿੰਘ ਠੱਟਾ ਨਵਾਂ, ਅਰੁਣਦੀਪ ਸਿੰਘ ਸੈਦਪੁਰ, ਸਿਮਰਜੀਤ ਸਿੰਘ ਸੈਦਪੁਰ ਨੇ ਵੀ ਸੁਖਬੀਰ ਸਿੰਘ ਬਾਦਲ ਤੇ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਿਲ ਰਹੀ ਲੋਕਪ੍ਰਿਅਤਾ ਤੋਂ ਵਿਰੋਧੀ ਔਖੇ ਹਨ ਅਤੇ ਘਟੀਆ ਹਰਕਤਾਂ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੱਡਾ ਹੁੰਗਾਰਾ ਮਿਲੇਗਾ।