13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਭਾਜਪਾ ਆਗੂ ਬਾਉ ਰਾਮ ਸ਼ਰਨ ਪ੍ਰਾਸ਼ਰ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਸਖ਼ਤ ਨਿੰਦਾ

ਅਜਨਾਲਾ (ਅੰਮ੍ਰਿਤਸਰ), 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਗੁਰਦੁਆਰਾ ਮਾਤਾ ਸਾਹਿਬ ਦੇਵਾਂ (ਸ਼੍ਰੀ ਹਜ਼ੂਰ ਸਾਹਿਬ) ਵਿਖੇ ਪਰਿਵਾਰ ਸਮੇਤ...

Ad Position 21
No active advertisement
ਅਜੀਤ ਡੈਸਕ 13-08-2026

ਅਜਨਾਲਾ (ਅੰਮ੍ਰਿਤਸਰ), 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਗੁਰਦੁਆਰਾ ਮਾਤਾ ਸਾਹਿਬ ਦੇਵਾਂ (ਸ਼੍ਰੀ ਹਜ਼ੂਰ ਸਾਹਿਬ) ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੁਰਦੁਆਰਾ ਸਾਹਿਬ ਦੀ ਪ੍ਰਕਰਮਾ ਵਿਚ ਇਕ ਵਿਅਕਤੀ ਵਲੋਂ ਕੀਤੇ ਕਾਤਲਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਭਾਜਪਾ ਦੇ ਸੂਬਾਈ ਆਗੂ ਅਤੇ ਪੰਜਾਬ ਇੰਨਫੋਟੈਕ ਦੇ ਸਾਬਕਾ ਵਾਇਸ ਚੇਅਰਮੈਨ ਬਾਊ ਰਾਮ ਸ਼ਰਨ ਪ੍ਰਾਸ਼ਰ ਨੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ।

ਅਜਨਾਲਾ ਸਥਿਤ ਆਪਣੇ ਨਿੱਜੀ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਸਾਬਕਾ ਵਾਈਸ ਚੇਅਰਮੈਨ ਬਾਊ ਰਾਮ ਸ਼ਰਨ ਪ੍ਰਾਸ਼ਰ ਨੇ ਕਿਹਾ ਕਿ ਇਸ ਹਮਲੇ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਉਹ ਘੱਟ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਹਮੇਸ਼ਾਂ ਹਿੰਦੂ-ਸਿੱਖ ਏਕਤਾ ਦੇ ਮੁੱਦਈ ਰਹੇ ਹਨ ਅਤੇ ਸਮਾਜ ਵਿਰੋਧੀ ਤੱਤਾਂ ਵਲੋਂ ਕੀਤੀਆਂ ਜਾਂਦੀਆਂ ਘਿਨਾਉਣੀਆਂ ਹਰਕਤਾਂ ਦਾ ਵਿਰੋਧ ਕਰਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਸਿਆਸਤ ਵਿਚ ਸੰਵਾਦ ਪ੍ਰਮੁੱਖ ਹੁੰਦਾ ਹੈ, ਨਾ ਕਿ ਹਿੰਸਾ। ਜਿਸ ਪਵਿੱਤਰ ਸਥਾਨ ’ਤੇ ਨਿਮਾਣਿਆਂ ਨੂੰ ਮਾਣ, ਨਿਤਾਣਿਆਂ ਨੂੰ ਤਾਣ ਅਤੇ ਨਿਓਟਿਆਂ ਨੂੰ ਓਟ ਮਿਲਦੀ ਹੈ, ਉੱਥੇ ਹਿੰਸਾ ਫੈਲਾਉਣਾ ਗੁਰੂ ਪਰੰਪਰਾਵਾਂ ਦੇ ਵਿਰੁੱਧ ਹੈ। ਉਨ੍ਹਾਂ ਇਸ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਬਾਊ ਰਾਮ ਸ਼ਰਨ ਪ੍ਰਾਸ਼ਰ ਨੇ ਸੁਖਬੀਰ ਸਿੰਘ ਬਾਦਲ ਦੀ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਿਆਂ ਉਮੀਦ ਪ੍ਰਗਟਾਈ ਕਿ ਉਹ ਜਲਦ ਸਿਹਤਯਾਬ ਹੋਣਗੇ।

ਇਸ ਮੌਕੇ ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਵਾਇਸ ਚੇਅਰਮੈਨ ਬਲਜਿੰਦਰ ਸਿੰਘ ਨੇਪਾਲ, ਮੰਡਲ ਅਜਨਾਲਾ ਦੇ ਸਾਬਕਾ ਪ੍ਰਧਾਨ ਰਮੇਸ਼ ਕੁਮਾਰ ਜੈ ਦੁਰਗੇ, ਯੁਵਾ ਆਗੂ ਬੱਬੂ ਜਸਰਾਊਰ, ਸਤਨਾਮ ਸਿੰਘ ਫਤਿਹਗੜ੍ਹ ਸ਼ੁੱਕਰਚੱਕ, ਸ਼ੁਭਜਿੰਦਰ ਸਿੰਘ ਬੋਚਾ ਜਸਰਾਊੁਰ, ਅਰਵਿੰਦਰ ਸਿੰਘ ਸੈਂਸਰਾ ਅਤੇ ਤਰਲੋਚਨ ਸਿੰਘ ਜੌਂਸ ਸਮੇਤ ਹੋਰ ਆਗੂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਾਡੀ ਸਰਕਾਰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਪੰਜੋਖਰਾ ਵਿਵਾਦ ਨੇ ਫੜਿਆ ਜ਼ੋਰ, ਅੰਬਾਲਾ-ਦਿੱਲੀ ਕੌਮੀ ਮਾਰਗ ’ਤੇ ਟਕਰਾਅ, ਕਈ ਪੁਲਿਸ ਮੁਲਾਜ਼ਮ ਜ਼ਖ਼ਮੀ
Ad Position 24