ਨਸਰਾਲਾ, (ਹੁਸ਼ਿਆਰਪੁਰ), 13 ਅਗਸਤ (ਸਤਵੰਤ ਸਿੰਘ ਥਿਆੜਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਉੱਪਰ ਅਬਚਲ ਨਗਰ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ, ਸੀਨੀਅਰ ਅਕਾਲੀ ਆਗੂ ਸੁਖਵਿੰਦਰ ਸਿੰਘ ਖ਼ਾਨਪੁਰ ਥਿਆੜਾ, ਸੀਨੀਅਰ ਅਕਾਲੀ ਆਗੂ ਬਲਜੀਤ ਸਿੰਘ ਮੇਘੋਵਾਲ ਗੰਜਿਆਂ, ਗੁਰਬਖ਼ਸ਼ ਸਿੰਘ ਸਰਕਲ ਪ੍ਰਧਾਨ ਨਸਰਾਲਾ, ਸੰਮਤੀ ਮੈਂਬਰ ਜਗਤਾਰ ਸਿੰਘ ਸ਼੍ਰੋਮਣੀ ਅਕਾਲੀ ਦਲ (ਬ) ਨੇ ਕਿਹਾ ਕਿ ਗੁਰੂ ਘਰ ਵਿਚ ਇਸ ਤਰ੍ਹਾਂ ਕਿਸੇ ਨਿਮਾਣੇ ਸਿੱਖ ਜੋ ਕਿ ਸ਼ਰਧਾ ਨਾਲ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸਨ, ਉੱਪਰ ਹਮਲਾ ਕਰਨਾ ਸਿੱਖ ਸਿਧਾਂਤਾਂ ਦੇ ਉਲਟ ਹੈ।
ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾ ਪੰਥ ਦੀ ਚੜ੍ਹਦੀ ਕਲਾ ਲਈ ਸੇਵਾ ਕੀਤੀ ਹੈ। ਇਸੇ ਤਰ੍ਹਾਂ ਹਲਕੇ ਦੇ ਸੀਨੀਅਰ ਆਗੂਆਂ ਹਰਦੇਵ ਸਿੰਘ ਸਹਾਏਪੁਰ, ਰਵਿੰਦਰ ਸਿੰਘ ਗਗਨੌਲੀ, ਸੁਖਪਾਲ ਸਿੰਘ ਨਸਰਾਲਾ ਨੇ ਵੀ ਸੁਖਬੀਰ ਸਿੰਘ ਬਾਦਲ ਤੇ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਿਲ ਰਹੀ ਲੋਕਪ੍ਰਿਅਤਾ ਤੋਂ ਵਿਰੋਧੀ ਔਖੇ ਹਨ ਅਤੇ ਘਟੀਆ ਹਰਕਤਾਂ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੱਡਾ ਹੁੰਗਾਰਾ ਮਿਲੇਗਾ।