14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕੇਂਦਰੀ ਮੰਤਰੀ ਜੇ.ਪੀ. ਨੱਢਾ ਹਸਪਤਾਲ ’ਚ ਦਾਖ਼ਲ

ਨਵੀਂ ਦਿੱਲੀ, 14 ਅਗਸਤ- ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਢਾ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। 13 ਅਗਸਤ ਦੀ ਸ਼ਾਮ ਨੂੰ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਡਾਕਟਰਾਂ ਨੇ ਤੁਰੰਤ ਦਿਲ ਦੀ ਜਾਂਚ ਸਮੇਤ ਵਿਆਪਕ ਜਾਂਚ ਕੀਤੀ।

Ad Position 21
No active advertisement
ਅਜੀਤ ਡੈਸਕ 14-08-2026

ਨਵੀਂ ਦਿੱਲੀ, 14 ਅਗਸਤ- ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਢਾ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। 13 ਅਗਸਤ ਦੀ ਸ਼ਾਮ ਨੂੰ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਡਾਕਟਰਾਂ ਨੇ ਤੁਰੰਤ ਦਿਲ ਦੀ ਜਾਂਚ ਸਮੇਤ ਵਿਆਪਕ ਜਾਂਚ ਕੀਤੀ।

ਮੰਤਰੀ ਨੱਡਾ ਨੂੰ ਬੇਚੈਨੀ ਦੀ ਸ਼ਿਕਾਇਤ ਹੋਣ ਤੋਂ ਬਾਅਦ ਤੁਰੰਤ ਹਸਪਤਾਲ ਲਿਜਾਇਆ ਗਿਆ। ਏਮਜ਼ ਦੇ ਮਾਹਰ ਡਾਕਟਰਾਂ ਦੀ ਇਕ ਟੀਮ ਨੇ ਪੂਰੀ ਜਾਂਚ ਕੀਤੀ। ਇਸ ਜਾਂਚ ਵਿਚ ਇਕ ਕਾਰਡੀਅਕ ਐਂਜੀਓਗ੍ਰਾਫੀ ਟੈਸਟ ਸ਼ਾਮਿਲ ਸੀ, ਜੋ ਦਿਲ ਦੀਆਂ ਧਮਨੀਆਂ ਦੀ ਸਥਿਤੀ ਦਾ ਮੁਲਾਂਕਣ ਕਰਨ ਲਈ ਕੀਤਾ ਜਾਂਦਾ ਹੈ। ਹਸਪਤਾਲ ਪ੍ਰਸ਼ਾਸਨ ਨੇ ਕਿਹਾ ਕਿ ਸਾਰੇ ਜ਼ਰੂਰੀ ਮੈਡੀਕਲ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਹਾਲਤ ਇਸ ਸਮੇਂ ਸਥਿਰ ਦੱਸੀ ਜਾ ਰਹੀ ਹੈ, ਜੋ ਕਿ ਰਾਹਤ ਦੀ ਗੱਲ ਹੈ। ਉਹ ਏਮਜ਼ ਦੇ ਕਾਰਡੀਓਲੋਜੀ ਵਿਭਾਗ ਵਿਚ ਨੇੜਿਓਂ ਨਿਗਰਾਨੀ ਹੇਠ ਹਨ। ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਦੀ ਸਿਹਤ ਬਾਰੇ ਪੁੱਛਗਿੱਛ ਕਰਨ ਲਈ ਹਸਪਤਾਲ ਦਾ ਦੌਰਾ ਕੀਤਾ ਹੈ। 

Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਵਿਖੇ 6 ਸਤੰਬਰ ਨੂੰ ਹੋਣ ਵਾਲੀ 'ਪੰਜਾਬ ਬਚਾਓ ਰੈਲੀ' ਹੁਣ 24 ਸਤੰਬਰ ਨੂੰ ਹੋਵੇਗੀ-ਜੋਧ ਸਿੰਘ ਸਮਰਾ ਅਗਲੀ ਖ਼ਬਰ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ’ਤੇ ਫ਼ਾਇਰਿੰਗ
Ad Position 24