14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਅਜਨਾਲਾ ਵਿਖੇ 6 ਸਤੰਬਰ ਨੂੰ ਹੋਣ ਵਾਲੀ 'ਪੰਜਾਬ ਬਚਾਓ ਰੈਲੀ' ਹੁਣ 24 ਸਤੰਬਰ ਨੂੰ ਹੋਵੇਗੀ-ਜੋਧ ਸਿੰਘ ਸਮਰਾ

ਅਜਨਾਲਾ, (ਅੰਮ੍ਰਿਤਸਰ), 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਵਿਖੇ 6 ਸਤੰਬਰ ਨੂੰ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਹੁਣ 24 ਸਤੰਬਰ ਨੂੰ ਕਰਵਾਈ ਜਾਵੇਗੀ, ਜਿਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਸਮੁੱਚੀ ਲੀਡਰਸ਼ਿਪ ਸ਼ਮੂਲੀਅਤ ਕਰੇਗੀ । ਇਹ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਅਜਨਾਲਾ ਇੰਚਾਰਜ ਜੋਧ ਸਿੰਘ ਸਮਰਾ ਨੇ ਦਿੱਤੀ।

Ad Position 21
No active advertisement
ਅਜੀਤ ਡੈਸਕ 14-08-2026

ਅਜਨਾਲਾ, (ਅੰਮ੍ਰਿਤਸਰ), 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਵਿਖੇ 6 ਸਤੰਬਰ ਨੂੰ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਹੁਣ 24 ਸਤੰਬਰ ਨੂੰ ਕਰਵਾਈ ਜਾਵੇਗੀ, ਜਿਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਸਮੁੱਚੀ ਲੀਡਰਸ਼ਿਪ ਸ਼ਮੂਲੀਅਤ ਕਰੇਗੀ । ਇਹ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਅਜਨਾਲਾ ਇੰਚਾਰਜ ਜੋਧ ਸਿੰਘ ਸਮਰਾ ਨੇ ਦਿੱਤੀ। ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਦੱਸਿਆ ਕਿ ਪਹਿਲਾਂ ਇਹ ਰੈਲੀ 6 ਸਤੰਬਰ ਨੂੰ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਪਰ ਹੁਣ ਪ੍ਰੋਗਰਾਮ ਵਿਚ ਤਬਦੀਲੀ ਕਰਦਿਆਂ ਰੈਲੀ ਦੀ ਨਵੀਂ ਤਾਰੀਖ 24 ਸਤੰਬਰ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰੈਲੀ ਨੂੰ ਲੈ ਕੇ ਅਕਾਲੀ ਵਰਕਰਾਂ ਅਤੇ ਆਗੂਆਂ ਵਿਚ ਵੱਡਾ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ‘ਪੰਜਾਬ ਬਚਾਓ ਰੈਲੀ’ ਦੌਰਾਨ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ। ਇਸ ਦੌਰਾਨ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੂੰ 24 ਸਤੰਬਰ ਨੂੰ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਅਨਾਜ਼ ਮੰਡੀ ਲੌਂਗੋਵਾਲ 'ਚ ਮਨਾਏਗਾ ਸੰਤ ਲੌਂਗੋਵਾਲ ਦੀ ਬਰਸੀ ਅਗਲੀ ਖ਼ਬਰ ਕੇਂਦਰੀ ਮੰਤਰੀ ਜੇ.ਪੀ. ਨੱਢਾ ਹਸਪਤਾਲ ’ਚ ਦਾਖ਼ਲ
Ad Position 24