14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਬਠਿੰਡਾ 'ਚ ਚਿੱਟੇ ਦਾ ਟੀਕਾ ਲਗਾਉਣ ਕਰਕੇ ਦੋ ਨੌਜਵਾਨਾਂ ਦੀ ਮੌਤ

ਬਠਿੰਡਾ, 14 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਵਿਚ ਚਿੱਟੇ ਦਾ ਟੀਕਾ ਲਗਾਉਣ ਕਰਕੇ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਬਠਿੰਡਾ ਦੀ ਬੀੜ ਤਲਾਬ ਬਸਤੀ ਨੇੜਿਓ ਇਕ ਰਾਹ ਦੇ ਕਿਨਾਰੇ ਤੋਂ ਮਿਲੀਆਂ ਹਨ ਤੇ ਇਕ ਨੌਜਵਾਨ ਦੀ ਬਾਂਹ ਵਿਚ ਨਸ਼ੇ ਦਾ ਟੀਕਾ ਲੱਗਿਆ ਹੀ ਰਹਿ ਗਿਆ, ਜਿਸ ਨੂੰ ਉਹ ਕੱਢ ਵੀ ਨਹੀਂ ਸਕਿਆ ਤੇ ਉਸ ਦੀ ਮੌਤ ਹੋ ਗਈ।

Ad Position 21
No active advertisement
ਅਜੀਤ ਡੈਸਕ 14-08-2026

ਬਠਿੰਡਾ, 14 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਵਿਚ ਚਿੱਟੇ ਦਾ ਟੀਕਾ ਲਗਾਉਣ ਕਰਕੇ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਬਠਿੰਡਾ ਦੀ ਬੀੜ ਤਲਾਬ ਬਸਤੀ ਨੇੜਿਓ ਇਕ ਰਾਹ ਦੇ ਕਿਨਾਰੇ ਤੋਂ ਮਿਲੀਆਂ ਹਨ ਤੇ ਇਕ ਨੌਜਵਾਨ ਦੀ ਬਾਂਹ ਵਿਚ ਨਸ਼ੇ ਦਾ ਟੀਕਾ ਲੱਗਿਆ ਹੀ ਰਹਿ ਗਿਆ, ਜਿਸ ਨੂੰ ਉਹ ਕੱਢ ਵੀ ਨਹੀਂ ਸਕਿਆ ਤੇ ਉਸ ਦੀ ਮੌਤ ਹੋ ਗਈ। ਘਟਨਾ ਦਾ ਪਤਾ ਲਗਦਿਆਂ ਹੀ ਸਮਾਜਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਦੀ ਟੀਮ ਐਬੂਲੈਂਸ ਲੈ ਕੇ ਪੁੱਜੀ, ਜਿਸ ਨੇ ਤੁਰੰਤ ਬਠਿੰਡਾ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੁਸਾਇਟੀ ਦੇ ਪ੍ਰਧਾਨ ਸੋਨੂ ਮਹੇਸ਼ਵਰੀ ਨੇ ਦੱਸਿਆ ਮ੍ਰਿਤਕਾਂ ’ਚੋਂ ਇਕ ਪਿੰਡ ਜੈ ਸਿੰਘ ਵਾਲ ਅਤੇ ਦੂਜਾ ਪਿੰਡ ਜੋਧਪੁਰ ਰੋਮਾਣਾ (ਬਠਿੰਡਾ) ਦਾ ਰਹਿਣ ਵਾਲਾ ਸੀ। ਥਾਣਾ ਸਦਰ ਬਠਿੰਡਾ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੰਪ੍ਰੈੱਸਡ ਬਾਇਓ-ਗੈਸ ਪਲਾਂਟ ਦਾ ਰੱਖਿਆ ਗਿਆ ਨੀਂਹ ਪੱਥਰ ਅਗਲੀ ਖ਼ਬਰ ਦਿੱਲੀ ਹਾਈ ਕੋਰਟ ਨੂੰ ਧਮਕੀ ਭਰੀ ਈ.ਮੇਲ
Ad Position 24