14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਹੋਈ ਫਾਇਰਿੰਗ ਬਹੁਤ ਹੀ ਦੁੱਖਦਾਇਕ- ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ (ਅੰਮ੍ਰਿਤਸਰ), 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ...

Ad Position 21
No active advertisement
ਅਜੀਤ ਡੈਸਕ 14-08-2026

ਅਜਨਾਲਾ (ਅੰਮ੍ਰਿਤਸਰ), 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਹੋਈ ਫਾਇਰਿੰਗ ਦੀ ਘਟਨਾ ’ਤੇ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਜੀ ਦੇ ਘਰ ਦੇ ਬਾਹਰ ਇਸ ਤਰ੍ਹਾਂ ਫਾਇਰਿੰਗ ਹੋਣਾ ਬਹੁਤ ਹੀ ਦੁੱਖਦਾਇਕ ਅਤੇ ਗੰਭੀਰ ਮਾਮਲਾ ਹੈ।

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਿੱਖ ਕੌਮ ਦੀ ਸਿਰਮੌਰ ਸ਼ਖਸ਼ੀਅਤ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਭਿਆਨਕ ਹੜ੍ਹਾਂ ਦੌਰਾਨ ਅਜਨਾਲਾ ਹਲਕੇ ਦੇ ਲੋਕਾਂ ਦੀ ਬਾਂਹ ਫੜੀ ਸੀ ਅਤੇ ਔਖੀ ਘੜੀ ਵਿਚ ਲੋਕਾਂ ਨਾਲ ਖੜ੍ਹ ਕੇ ਹੌਸਲਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਜਿਹੀ ਸਤਿਕਾਰਯੋਗ ਤੇ ਧਾਰਮਿਕ ਸ਼ਖ਼ਸੀਅਤ ਦੇ ਘਰ ਦੇ ਬਾਹਰ ਫਾਇਰਿੰਗ ਦੀ ਘਟਨਾ ਨੂੰ ਕਿਸੇ ਵੀ ਕੀਮਤ ’ਤੇ ਹਲਕੇ ਵਿਚ ਨਹੀਂ ਲਿਆ ਜਾ ਸਕਦਾ।

ਵਿਧਾਇਕ ਧਾਲੀਵਾਲ ਨੇ ਕਿਹਾ ਕਿ ਘਟਨਾ ਵਿਚ ਸ਼ਾਮਿਲ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਸ ਸਬੰਧੀ ਮੇਰੀ ਕੁਝ ਸਮਾਂ ਪਹਿਲਾਂ ਹੀ ਕਮਿਸ਼ਨਰ ਪੁਲਿਸ ਹਰਮਨਦੀਪ ਸਿੰਘ ਗਿੱਲ ਨਾਲ ਵੀ ਗੱਲਬਾਤ ਹੋ ਚੁੱਕੀ ਹੈ ਤੇ ਅੱਜ ਹੀ ਉਹ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਨਾਲ ਹੀ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਮਾਮਲੇ ਦੀ ਜਾਂਚ ਵਿਚ ਪ੍ਰਸ਼ਾਸਨ ਨੂੰ ਸਹਿਯੋਗ ਦੇਣ।

Ad Position 22
No active advertisement
ਪਿਛਲੀ ਖ਼ਬਰ 'ਆਪ' ਨੇ ਡਾ: ਸੁਹਾਨੀ ਡੋਡਾ ਨੂੰ ਅਬੋਹਰ ਵਿਧਾਨ ਸਭਾ ਹਲਕਾ ਪੰਜਾਬ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਜਾਂਚ ਲਈ ਗੁਰਦੁਆਰਾ ਮਾਤਾ ਸਾਹਿਬ ਦੇਵ ਵਿਖੇ ਪੁੱਜੇ ਪੁਲਿਸ ਅਧਿਕਾਰੀ
Ad Position 24