14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕਿਸਾਨਾਂ ਵਲੋਂ ਲਟਕਦੇ ਮਸਲਿਆਂ ਨੂੰ ਲੈ ਕੇ ਲਗਾਇਆ ਧਰਨਾ ਚੌਥੇ ਦਿਨ 'ਚ ਸ਼ਾਮਿਲ

ਚੋਗਾਵਾਂ/ਅੰਮ੍ਰਿਤਸਰ, 14 ਅਗਸਤ (ਗੁਰਵਿੰਦਰ ਸਿੰਘ ਕਲਸੀ)- ਪਿੰਡਾਂ ਵਿਚ ਨਜਾਇਜ਼ ਪਰਚਿਆਂ, ਪੀੜਤਾਂ ਦੀ ਸੁਣਵਾਈ ਨਾ ਹੋਣ...

Ad Position 21
No active advertisement
ਅਜੀਤ ਡੈਸਕ 14-08-2026

ਚੋਗਾਵਾਂ/ਅੰਮ੍ਰਿਤਸਰ, 14 ਅਗਸਤ (ਗੁਰਵਿੰਦਰ ਸਿੰਘ ਕਲਸੀ)- ਪਿੰਡਾਂ ਵਿਚ ਨਜਾਇਜ਼ ਪਰਚਿਆਂ, ਪੀੜਤਾਂ ਦੀ ਸੁਣਵਾਈ ਨਾ ਹੋਣ, ਨਸ਼ੇ, ਚੋਰੀਆਂ, ਲੁੱਟਾਂ ਖੋਹਾਂ ਅਤੇ ਪੁਲਿਸ ਨਾਲ ਸੰਬੰਧਿਤ ਚਿਰਾਂ ਤੋਂ ਲਟਕ ਰਹੇ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਰਾਮ ਤੀਰਥ ਵਲੋਂ ਲਗਾਇਆ ਪੱਕਾ ਮੋਰਚਾ ਅੱਜ ਚੌਥੇ ਦਿਨ ਵਿਚ ਸ਼ਾਮਿਲ ਹੋ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾਂ ਆਗੂ ਲਖਵਿੰਦਰ ਸਿੰਘ ਡਾਲਾ, ਸਕੱਤਰ ਸਿੰਘ, ਬਾਜ ਸਿੰਘ ਸਾਰੰਗੜਾ, ਪ੍ਰਧਾਨ ਨਰਿੰਦਰ ਸਿੰਘ ਭਿੱਟੇਵੱਡ ਨੇ ਕਿਹਾ ਕਿ ਅੱਜ ਵਰਦੇ ਮੀਂਹ ਵਿਚ ਵੀ ਕਿਸਾਨਾਂ ਅਤੇ ਮਜ਼ਦੂਰਾਂ ਨੇ ਪੁਲਿਸ ਪ੍ਰਸ਼ਾਸਨ ਖਿਲਾਫ਼ ਮੋਰਚਾ ਖੋਲਿਆ ਹੈ। ਪਰ ਪ੍ਰਸ਼ਾਸਨ ਨੇ ਅਜੇ ਤੱਕ ਕੋਈ ਸੁਣਵਾਈ ਨਹੀਂ ਕੀਤੀ।

ਕਿਸਾਨ ਆਗੂਆਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੁਲਿਸ ਨੇ ਲੜਕਦੇ ਮਸਲਿਆਂ ਦਾ ਜਲਦੀ ਹੱਲ ਨਾ ਕੀਤਾ ਤਾਂ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਕੁਲਜੀਤ ਸਿੰਘ ਘੰਣੂਪੁਰ ਕਾਲੇ, ਗੁਰ ਪ੍ਰਤਾਪ ਸਿੰਘ ਬੱਗੇ, ਸੁਰਜੀਤ ਸਿੰਘ ਬੋਪਾਰਾਏ, ਪ੍ਰਗਟ ਸਿੰਘ ਖਿਆਲਾ, ਸੋਹਣ ਸਿੰਘ ਛਿੱਡਣ, ਸੋਨੂ ਗੁਮਾਨਪੁਰਾ, ਗੁਰਦੀਪ ਸਿੰਘ, ਗੁਰਮੁਖ ਸਿੰਘ ਧੌਲ, ਅਮਰਪਾਲ ਸਿੰਘ, ਹਰਜੀਤ ਸਿੰਘ ਸ਼ਹੂਰਾ, ਬਾਬਾ ਵਰਿੰਦਰ ਸਿੰਘ ਚੋਗਾਵਾਂ, ਸਤਨਾਮ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਸੰਤ ਲੌਂਗੋਵਾਲ ਦੀ ਬਰਸੀ ਸਬੰਧੀ ਮੀਟਿੰਗ ਅਗਲੀ ਖ਼ਬਰ ਗੁਰਦਰਸ਼ਨ ਸਿੰਘ ਸੈਣੀ ਨੇ "ਹਰ ਘਰ ਤਿਰੰਗਾ" ਮੁਹਿੰਮ ਤਹਿਤ ਜ਼ੀਰਕਪੁਰ 'ਚ ਜਗਾਈ ਦੇਸ਼ ਭਗਤੀ ਦੀ ਅਲਖ
Ad Position 24