ਫ਼ਿਰੋਜ਼ਪੁਰ, 15 ਅਗਸਤ- ਸੁਤੰਤਰਤਾ ਦਿਵਸ ਮੌਕੇ ਤੇ ਅੱਜ ਫ਼ਿਰੋਜ਼ਪੁਰ ਵਿਚ ਰਾਜ ਪੱਧਰੀ ਪ੍ਰੋਗਰਾਮ ਕੀਤਾ ਜਾਵੇਗਾ। ਫਿਰੋਜ਼ਪੁਰ 'ਚ ਮੁੱਖ ਮੰਤਰੀ ਭਗਵੰਤ ਮਾਨ ਤਿਰੰਗਾ ਲਹਿਰਾਉਣਗੇ।
ਪ੍ਰੋਗਰਾਮ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਹੁਸੈਨੀਵਾਲਾ ਵਿਚ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕਰਨਗੇ।