15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਫ਼ਤਿਹਗੜ੍ਹ ਸਾਹਿਬ ਵਿਚ ਆਜ਼ਾਦੀ ਦਿਹਾੜੇ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਲਹਿਰਾਇਆ ਕੌਮੀ ਤਿਰੰਗਾ

ਫ਼ਤਹਿਗੜ੍ਹ ਸਾਹਿਬ, 15 ਅਗਸਤ (ਬਲਜਿੰਦਰ ਸਿੰਘ)- 80ਵੇਂ ਅਜ਼ਾਦੀ ਦਿਵਸ ਮੌਕੇ ਖੇਡ ਸਟੇਡੀਅਮ...

Ad Position 21
No active advertisement
ਅਜੀਤ ਡੈਸਕ 15-08-2026

ਫ਼ਤਹਿਗੜ੍ਹ ਸਾਹਿਬ, 15 ਅਗਸਤ (ਬਲਜਿੰਦਰ ਸਿੰਘ)- 80ਵੇਂ ਅਜ਼ਾਦੀ ਦਿਵਸ ਮੌਕੇ ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ, ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸੰਧਵਾਂ ਨੇ ਕੌਮੀ ਝੰਡਾ ਚੜ੍ਹਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਮਾਰਚ ਪਾਸਟ ਤੋਂ ਸਲਾਮੀ ਲਈ।

ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐੱਨ. ਸੀ. ਸੀ. ਕੈਡਿਟਾਂ, ਬੈਂਡ ਵਲੋਂ ਪਰੇਡ ਵਿਚ ਹਿੱਸਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਡਾਕਟਰ ਸੋਨਾ ਥਿੰਦ, ਜਿਲ੍ਹਾ ਪੁਲਿਸ ਮੁਖੀ ਸ਼ੁਭਮ ਅਵਗਰਵਾਲ, ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਤੋਂ ਇਲਾਵਾ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਸ਼ਾਮਿਲ ਸਨ।

Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਰੰਗਾ ਝੰਡਾ ਲਹਿਰਾਇਆ ਅਗਲੀ ਖ਼ਬਰ ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਲਹਿਰਾਇਆ ਕੌਮੀ ਤਿਰੰਗਾ
Ad Position 24