15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਆਜ਼ਾਦੀ ਦਿਵਸ ਸਮਾਗਮ ਦੌਰਾਨ 1158 ਫਰੰਟ 'ਤੇ ਕੰਪਿਊਟਰ ਅਧਿਆਪਕਾਂ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 15 ਅਗਸਤ (ਗੁਰਿੰਦਰ ਸਿੰਘ)- 80ਵੇਂ ਆਜ਼ਾਦੀ ਦਿਵਸ ਮੌਕੇ ਫ਼ਿਰੋਜ਼ਪੁਰ ਵਿਚ ਕਰਵਾਏ ਗਏ...

Ad Position 21
No active advertisement
ਅਜੀਤ ਡੈਸਕ 15-08-2026

ਫ਼ਿਰੋਜ਼ਪੁਰ, 15 ਅਗਸਤ (ਗੁਰਿੰਦਰ ਸਿੰਘ)- 80ਵੇਂ ਆਜ਼ਾਦੀ ਦਿਵਸ ਮੌਕੇ ਫ਼ਿਰੋਜ਼ਪੁਰ ਵਿਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫਰੰਟ ਪੰਜਾਬ ਅਤੇ ਕੰਪਿਊਟਰ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ।

ਫ਼ਿਰੋਜ਼ਪੁਰ ਛਾਉਣੀ ਦੇ ਲਾਈਟਾਂ ਵਾਲੇ ਚੌਕ ਨੇੜੇ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਬੱਸ ਅੱਡੇ ਨੇੜੇ ਕੰਪਿਊਟਰ ਅਧਿਆਪਕਾਂ ਵਲੋਂ ਪੁਲਿਸ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਪ੍ਰਦਰਸ਼ਨਕਾਰੀਆਂ ਨੂੰ ਰੋਕ ਲਿਆ ਅਤੇ ਹਿਰਾਸਤ ਵਿਚ ਲੈ ਲਿਆ।

ਜ਼ਿਕਰਯੋਗ ਹੈ ਕਿ ਫ਼ਿਰੋਜ਼ਪੁਰ ਵਿਚ ਕਰਵਾਏ ਗਏ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ। ਸਮਾਗਮ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।

Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਵਿਖੇ ਐੱਸ.ਡੀ.ਐੱਮ. ਡਾ. ਚਾਰੂਮਿਤਾ ਨੇ ਲਹਿਰਾਇਆ ਤਿਰੰਗਾ ਅਗਲੀ ਖ਼ਬਰ ਨਵਾਂਸ਼ਹਿਰ ਵਿਖੇ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਕੌਮੀ ਝੰਡਾ
Ad Position 24