15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਅਜਨਾਲਾ ਵਿਖੇ ਐੱਸ.ਡੀ.ਐੱਮ. ਡਾ. ਚਾਰੂਮਿਤਾ ਨੇ ਲਹਿਰਾਇਆ ਤਿਰੰਗਾ

ਅਜਨਾਲਾ (ਅੰਮ੍ਰਿਤਸਰ), 15 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਆਜ਼ਾਦੀ ਦਿਵਸ ਮੌਕੇ ਦਾਣਾ ਮੰਡੀ ਅਜਨਾਲਾ...

Ad Position 21
No active advertisement
ਅਜੀਤ ਡੈਸਕ 15-08-2026

ਅਜਨਾਲਾ (ਅੰਮ੍ਰਿਤਸਰ), 15 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਆਜ਼ਾਦੀ ਦਿਵਸ ਮੌਕੇ ਦਾਣਾ ਮੰਡੀ ਅਜਨਾਲਾ ਵਿਖੇ ਤਹਿਸੀਲ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਐੱਸ.ਡੀ.ਐੱਮ. ਅਜਨਾਲਾ ਡਾ. ਚਾਰੂਮਿਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਐਨ.ਸੀ.ਸੀ ਕੈਡਿਟਾਂ, ਸਕੂਲੀ ਵਿਦਿਆਰਥੀਆਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ।

ਸਮਾਗਮ ਦੌਰਾਨ ਐੱਸ.ਡੀ.ਐੱਮ. ਡਾ. ਚਾਰੂਮਿਤਾ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਨ੍ਹਾਂ ਕਿਹਾ ਕਿ ਆਜ਼ਾਦੀ ਸਾਨੂੰ ਅਨੇਕਾਂ ਮਹਾਨ ਯੋਧਿਆਂ ਅਤੇ ਸੁਤੰਤਰਤਾ ਸੰਗਰਾਮੀਆਂ ਦੀਆਂ ਕੁਰਬਾਨੀਆਂ ਸਦਕਾ ਪ੍ਰਾਪਤ ਹੋਈ ਹੈ, ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੇ ਸੰਘਰਸ਼ ਅਤੇ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੀਏ I

ਇਸ ਦੌਰਾਨ ਐੱਸ.ਡੀ.ਐੱਮ ਡਾ. ਚਾਰੂਮਿਤਾ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਸੀ ਭਾਈਚਾਰਾ ਕਾਇਮ ਰੱਖਣ ਅਤੇ ਹਰ ਇਕ ਦਾ ਸਨਮਾਨ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿਣਾ, ਸਭ ਦਾ ਸਨਮਾਨ ਕਰਨਾ ਅਤੇ ਕਿਸੇ ਨਾਲ ਨਫ਼ਰਤ ਨਾ ਕਰਨਾ ਸਾਡੇ ਸਮਾਜ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਡੇ ਬੱਚੇ ਹੀ ਦੇਸ਼ ਅਤੇ ਪੰਜਾਬ ਦਾ ਭਵਿੱਖ ਹਨ, ਇਸ ਲਈ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾ ਕੇ ਚੰਗੀ ਸਿੱਖਿਆ, ਸੰਸਕਾਰ ਅਤੇ ਸਹੀ ਦਿਸ਼ਾ ਦੇਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਓ ਮਿਲਜੁਲ ਕੇ ਨਸ਼ਾ ਮੁਕਤ, ਪਿਆਰ ਅਤੇ ਭਾਈਚਾਰੇ ਵਾਲਾ ਸਮਾਜ ਸਿਰਜੀਏ। ਸਮਾਗਮ ਦੌਰਾਨ ਦੇਸ਼ ਭਗਤੀ ਨਾਲ ਸਬੰਧਤ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਜ਼ਾਦੀ ਦੀ ਮਹੱਤਤਾ ਨੂੰ ਦਰਸਾਉਂਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ।

Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਦੇ ਮੌਕੇ ਆਪ ਦੀ ਮਹਿਲਾ ਆਗੂ ਅਤੇ ਪਤੀ ਨੂੰ ਪੁਲਿਸ ਨੇ ਸਮਾਗਮ ਵਿਚ ਜਾਣ ਤੋਂ ਰੋਕਿਆ ਅਗਲੀ ਖ਼ਬਰ ਆਜ਼ਾਦੀ ਦਿਵਸ ਸਮਾਗਮ ਦੌਰਾਨ 1158 ਫਰੰਟ 'ਤੇ ਕੰਪਿਊਟਰ ਅਧਿਆਪਕਾਂ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ
Ad Position 24