15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਵਿਚ ਮਨਾਇਆ ਆਜ਼ਾਦੀ ਦਿਵਸ

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ),15 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ...

Ad Position 21
No active advertisement
ਅਜੀਤ ਡੈਸਕ 15-08-2026

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ),15 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਮੇਨ ਸੁਨਾਮ ਵਲੋਂ ਪ੍ਰਧਾਨ ਮਨਦੀਪ ਸਿੰਘ ਜੋਸਨ ਦੀ ਅਗਵਾਈ ਵਿਚ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਵਿਖੇ ਮਨਾਇਆ ਗਿਆ। ਇਸ ਸਮੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।

ਪ੍ਰਧਾਨ ਮਨਦੀਪ ਸਿੰਘ ਜੋਸਨ ਨੇ ਭਾਰਤ ਦੀ ਆਜ਼ਾਦੀ ਲਈ ਆਪਣੀਆਂ ਕੁਰਬਾਨੀਆਂ ਦੇਣ ਵਾਲੇ ਸੁਤੰਤਰਤਾ ਸੰਗਰਾਮੀਆਂ,ਕ੍ਰਾਂਤੀਕਾਰੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਅੱਜ ਅਸੀਂ ਇੰਨ੍ਹਾਂ ਸ਼ਹੀਦਾਂ ਦੇ ਤਿਆਗ ਅਤੇ ਬਲਿਦਾਨ ਸਦਕਾ ਹੀ ਮਾਣ ਅਤੇ ਸਨਮਾਨ ਨਾਲ ਜ਼ਿੰਦਗੀ ਬਸਰ ਕਰ ਰਹੇ ਹਾਂ। ਇਸ ਮੌਕੇ ਪ੍ਰਧਾਨ ਮਨਦੀਪ ਸਿੰਘ ਜੋਸਨ,ਮਾਸਟਰ ਕੇਹਰ ਸਿੰਘ ਜੋਸਨ, ਜਿੰਦਰ ਸਿੰਘ ਅਬਦਾਲ, ਨਰਿੰਦਰ ਸਿੰਘ ਢੋਟ, ਤੇਜਿੰਦਰ ਪਾਲ ਸਿੰਘ ਬੌਬੀ, ਮਲਕੀਤ ਸਿੰਘ ਥਿੰਦ, ਮਾਸਟਰ ਕਰਮ ਸਿੰਘ ਅਤੇ ਵਿਕਾਸ ਕੁਮਾਰ ਆਦਿ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ 20 ਅਗਸਤ ਨੂੰ ਬੀ.ਕੇ.ਯੂ. ਉਗਰਾਹਾਂ ਵਲੋਂ ਵੱਡੀਆਂ ਸਰਮਾਏਦਾਰ ਕੰਪਨੀਆਂ ਅੱਗੇ ਇਕ ਰੋਜ਼ਾ ਧਰਨੇ ਦਿੱਤੇ ਜਾਣਗੇ ਅਗਲੀ ਖ਼ਬਰ ਪਠਾਨਕੋਟ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ 17 ਅਗਸਤ ਦੀ ਛੁੱਟੀ ਦਾ ਐਲਾਨ
Ad Position 24