15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਜਲੰਧਰ ਵਿਚ ਕਰਤਾਰ ਬੱਸ ਦੀ ਲਪੇਟ 'ਚ ਆਉਣ ਨਾਲ ਡਿਲੀਵਰੀ ਬੁਆਏ ਦੀ ਹੋਈ ਮੌਤ

ਜਲੰਧਰ, 15 ਅਗਸਤ (ਦਵਿੰਦਰ)- ਜਲੰਧਰ ਸ਼ਹਿਰ ਦੇ ਅਲਾਸਕਾ ਚੌਕ 'ਤੇ ਕਰਤਾਰ ਬੱਸ ਦੀ ਲਪੇਟ 'ਚ...

Ad Position 21
No active advertisement
ਅਜੀਤ ਡੈਸਕ 15-08-2026

ਜਲੰਧਰ, 15 ਅਗਸਤ (ਦਵਿੰਦਰ)- ਜਲੰਧਰ ਸ਼ਹਿਰ ਦੇ ਅਲਾਸਕਾ ਚੌਕ 'ਤੇ ਕਰਤਾਰ ਬੱਸ ਦੀ ਲਪੇਟ 'ਚ ਆਉਣ ਨਾਲ ਡਿਲੀਵਰੀ ਬੁਆਏ ਦੀ ਮੌਤ ਹੋ ਗਈ। ਮ੍ਰਿਤਕ ਇਕ ਪ੍ਰਾਈਵੇਟ ਕੰਪਨੀ ਵਿਚ ਡਲਿਵਰੀ ਬੁਆਏ ਦਾ ਕੰਮ ਕਰਦਾ ਸੀ। ਮ੍ਰਿਤਕ ਦੀ ਪਛਾਣ ਬਸਤੀ ਸ਼ੇਖ ਵਾਸੀ ਅਰੁਣ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਹਾਦਸੇ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ, ਜਦਕਿ ਪੁਲਿਸ ਨੇ ਕੰਡਕਟਰ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਕੰਡਕਟਰ ਨੇ ਪੁਲਿਸ ਨੂੰ ਦੱਸਿਆ ਕਿ ਸਕੂਟਰ ਸਵਾਰ ਬੱਸ ਦੇ ਪਿਛਲੇ ਟਾਇਰ ਹੇਠ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਬਾਰਾਦਰੀ ਦੇ ਏ.ਐਸ.ਆਈ. ਵਿਨੈ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਕਰਤਾਰ ਬੱਸ ਦੀ ਲਪੇਟ ਵਿਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਬਸਤੀ ਸ਼ੇਖ ਦਾ ਰਹਿਣ ਵਾਲਾ ਸੀ ਅਤੇ ਉਹ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਜਲੰਧਰ ਦੇ ਸਾਰੇ ਸਕੂਲਾਂ ਤੇ ਕਾਲਜਾਂ ’ਚ 17 ਅਗਸਤ ਨੂੰ ਛੁੱਟੀ ਦਾ ਐਲਾਨ ਅਗਲੀ ਖ਼ਬਰ ਦਰਿਆ ਬਿਆਸ ਵਿਖੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਧਰਨਾ
Ad Position 24