15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਰੇਲਵੇ ਸਟੇਸ਼ਨ ਰਾਮਾ ਮੰਡੀ ਵਿਖੇ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ

ਰਾਮਾ ਮੰਡੀ, (ਬਠਿੰਡਾ) 15 ਅਗਸਤ (ਗੁਰਪ੍ਰੀਤ ਸਿੰਘ ਅਰੋੜਾ) - ਰੇਲਵੇ ਸਟੇਸ਼ਨ ਰਾਮਾ ਮੰਡੀ ਵਿਖੇ ਆਜ਼ਾਦੀ ਦਾ ਸ਼ੁਭ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ।ਤਿਰੰਗਾ ਝੰਡਾ ਲਹਿਰਾਉਣ ਦੇ ਰਸਮ ਸਟੇਸ਼ਨ ਮਾਸਟਰ...

Ad Position 21
No active advertisement
ਅਜੀਤ ਡੈਸਕ 15-08-2026

ਰਾਮਾ ਮੰਡੀ, (ਬਠਿੰਡਾ) 15 ਅਗਸਤ (ਗੁਰਪ੍ਰੀਤ ਸਿੰਘ ਅਰੋੜਾ) - ਰੇਲਵੇ ਸਟੇਸ਼ਨ ਰਾਮਾ ਮੰਡੀ ਵਿਖੇ ਆਜ਼ਾਦੀ ਦਾ ਸ਼ੁਭ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ।  ਤਿਰੰਗਾ ਝੰਡਾ ਲਹਿਰਾਉਣ ਦੇ ਰਸਮ ਸਟੇਸ਼ਨ ਮਾਸਟਰ ਮਨਫੈਦ ਖ਼ਾਨ ਨੇ ਕੀਤੀ। ਇਸ ਮੌਕੇ ਜੀ.ਆਰ.ਪੀ. ਅਤੇ ਆਰ.ਪੀ.ਐਫ. ਦੇ ਜਵਾਨਾਂ ਨੇ ਝੰਡੇ ਨੂੰ ਸਲਾਮੀ ਦਿੱਤੀ। ਇਸ ਮੌਕੇ ਮਨਫੈਦ ਖ਼ਾਨ  ਨੇ ਆਜ਼ਾਦੀ ਦਿਹਾੜੇ ਦੀਆਂ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਤੇ ਕਿਹਾ ਕਿ ਅੱਜ ਜੋ ਆਜ਼ਾਦੀ ਅਸੀਂ ਮਾਣ ਰਹੇ ਹਾਂ ਇਸ ਲਈ ਸਾਡੇ ਵੀਰਾਂ ਨੇ ਆਪਣੀਆਂ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਨੇ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸਲਾਮ ਕੀਤਾ। ਇਸ ਮੌਕੇ ਬੁਕਿੰਗ ਕਲਰਕ ਕ੍ਰਿਸ਼ਨ ਕੁਮਾਰ, ਮਾਲ ਬਾਬੂ ਸ਼ਾਮ ਲਾਲ ਤੇ ਰੇਲਵੇ ਦਾ ਸਮੂਹ ਸਟਾਫ ਹਾਜ਼ਰ ਸੀ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ਕੱਢੀ ਤਿਰੰਗਾ ਯਾਤਰਾ ਅਗਲੀ ਖ਼ਬਰ ਕੇ. ਡੀ. ਵੈਦ ਦੀ ਅਗਵਾਈ ਹੇਠ ਕਾਂਗਰਸ ਵਲੋਂ ਭਾਜਪਾ ਖਿਲਾਫ਼ ਰੋਸ ਪ੍ਰਦਰਸ਼ਨ
Ad Position 24