15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਦੇਸ਼ ਭਗਤੀ ਦੇ ਜਜ਼ਬੇ ਨਾਲ ਗੂੰਜਿਆ ਜ਼ੀਰਕਪੁਰ, ਟਰੈਕਟਰ ਚਲਾ ਕੇ ਗੁਰਦਰਸ਼ਨ ਸਿੰਘ ਸੈਣੀ ਨੇ ਕੱਢੀ ਸ਼ਾਨਦਾਰ ਤਿਰੰਗਾ ਯਾਤਰਾ

ਜ਼ੀਰਕਪੁਰ (ਮੁਹਾਲੀ), 16 ਅਗਸਤ (ਹੈਪੀ ਪੰਡਵਾਲਾ) - ਭਾਰਤ ਦੇ ਸੁਤੰਤਰਤਾ ਦਿਵਸ ਦੇ ਪਾਵਨ ਮੌਕੇ 'ਤੇ ਹਲਕਾ ਡੇਰਾਬਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਜ਼ੀਰਕਪੁਰ ਸ਼ਹਿਰ ਦੀਆਂ ਸੜਕਾਂ 'ਤੇ ਇਕ ਵਿਸ਼ਾਲ ਤੇ ਸ਼ਾਨਦਾਰ ਤਿਰੰਗਾ...

Ad Position 21
No active advertisement
ਅਜੀਤ ਡੈਸਕ 15-08-2026

ਜ਼ੀਰਕਪੁਰ (ਮੁਹਾਲੀ), 16 ਅਗਸਤ (ਹੈਪੀ ਪੰਡਵਾਲਾ) - ਭਾਰਤ ਦੇ ਸੁਤੰਤਰਤਾ ਦਿਵਸ ਦੇ ਪਾਵਨ ਮੌਕੇ 'ਤੇ ਹਲਕਾ ਡੇਰਾਬਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਜ਼ੀਰਕਪੁਰ ਸ਼ਹਿਰ ਦੀਆਂ ਸੜਕਾਂ 'ਤੇ ਇਕ ਵਿਸ਼ਾਲ ਤੇ ਸ਼ਾਨਦਾਰ ਤਿਰੰਗਾ ਯਾਤਰਾ ਕੱਢੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਮੋਟਰਸਾਈਕਲ ਤੇ ਸਕੂਟਰ ਸਵਾਰ ਹਲਕਾ ਵਾਸੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ, ਜਿਸ ਨਾਲ ਪੂਰਾ ਸ਼ਹਿਰ 'ਭਾਰਤ ਮਾਤਾ ਕੀ ਜੈ' ਅਤੇ 'ਵੰਦੇ ਮਾਤਰਮ' ਦੇ ਨਾਰਿਆਂ ਨਾਲ ਗੂੰਜ ਉੱਠਿਆ।
​ ਯਾਤਰਾ ਦੌਰਾਨ ਵੱਡੀ ਗਿਣਤੀ 'ਚ ਨੌਜਵਾਨਾਂ ਨੇ ਮੋਟਰਸਾਈਕਲਾਂ ਅਤੇ ਸਕੂਟਰਾਂ 'ਤੇ ਸਵਾਰ ਹੋ ਕੇ ਹੱਥਾਂ ਵਿਚ ਤਿਰੰਗੇ ਝੰਡੇ ਫੜ ਕੇ ਵਧ-ਚੜ੍ਹ ਕੇ ਹਿੱਸਾ ਲਿਆ। ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਖ਼ੁਦ ਟਰੈਕਟਰ ਚਲਾ ਕੇ ਪੂਰੇ ਸ਼ਹਿਰ ਦਾ ਗੇੜਾ ਕੱਢਿਆ, ਜਿਸ ਨੇ ਮੌਜੂਦ ਲੋਕਾਂ ਵਿਚ ਭਾਰੀ ਜੋਸ਼ ਭਰ ਦਿੱਤਾ।
 ਗੁਰਦਰਸ਼ਨ ਸਿੰਘ ਸੈਣੀ ਦੇ ਨਾਲ ਉਨ੍ਹਾਂ ਦੇ ਸਪੁੱਤਰ ਹਰਦੀਪ ਸਿੰਘ ਸੈਣੀ ਅਤੇ ਜ਼ਿਲ੍ਹਾ ਓ.ਬੀ.ਸੀ. ਮੋਰਚਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ ਸਮੇਤ ਕਈ ਹੋਰ ਪ੍ਰਮੁੱਖ ਆਗੂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
​ਇਸ ਮੌਕੇ ਗੁਰਦਰਸ਼ਨ ਸਿੰਘ ਸੈਣੀ ਨੇ ਪਹਿਲਾਂ ਭਾਜਪਾ ਦਫ਼ਤਰ ਦੇ ਵੇਹੜੇ 'ਚ ਤਿਰੰਗਾ ਲਹਿਰਾਇਆ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਦੇਸ਼ ਦੇ ਮਹਾਨ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਲਈ ਅੱਗੇ ਆਉਣ ਦਾ ਪੁਰਜ਼ੋਰ ਸੱਦਾ ਦਿੱਤਾ।​ਯਾਤਰਾ ਦੌਰਾਨ ਜ਼ੀਰਕਪੁਰ ਦੇ ਬਾਜ਼ਾਰਾਂ ਵਿਚ ਦੇਸ਼ ਭਗਤੀ ਦਾ ਅਨੋਖਾ ਨਜ਼ਾਰਾ ਦੇਖਣ ਨੂੰ ਮਿਲਿਆ ਅਤੇ ਥਾਂ-ਥਾਂ 'ਤੇ ਇਸ ਤਿਰੰਗਾ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਰਾਜਾਸਾਂਸੀ ਹਵਾਈ ਅੱਡੇ ’ਤੇ ਦੇਸ਼ ਭਗਤੀ ਦੇ ਰੰਗ ’ਚ ਰੰਗਿਆ ਆਜ਼ਾਦੀ ਦਿਹਾੜਾ ਸਮਾਗਮ ਅਗਲੀ ਖ਼ਬਰ ਬਦਕਿਸਮਤੀ ਨਾਲ, ਲੋਕ ਸਭਾ/ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਲਗਾਤਾਰ ਦੂਜੇ ਸਾਲ ਰਹੇ ਗੈਰਹਾਜ਼ਰ - ਵਿਕਰਮਜੀਤ ਸਿੰਘ ਸਾ...
Ad Position 24