15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਆਜ਼ਾਦੀ ਦਿਵਸ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਦੁਆਰਾ ਐਟ ਹੋਮ ਰਿਸੈਪਸ਼ਨ ਦਾ ਆਯੋਜਨ

ਨਵੀਂ ਦਿੱਲੀ, 15 ਅਗਸਤ - ਆਜ਼ਾਦੀ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਦੁਆਰਾ ਐਟ ਹੋਮ ਰਿਸੈਪਸ਼ਨ ਦਾ ਆਯੋਜਿਤ ਕੀਤਾ ਗਿਆ।ਆਜ਼ਾਦੀ ਦਿਵਸ (15 ਅਗਸਤ) ਦੇ ਮੌਕੇ 'ਤੇ, ਰਾਸ਼ਟਰਪਤੀ ਦਰੋਪਦੀ...

Ad Position 21
No active advertisement
ਅਜੀਤ ਡੈਸਕ 15-08-2026

ਨਵੀਂ ਦਿੱਲੀ, 15 ਅਗਸਤ - ਆਜ਼ਾਦੀ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਦੁਆਰਾ  ਐਟ ਹੋਮ ਰਿਸੈਪਸ਼ਨ ਦਾ ਆਯੋਜਨ ਕੀਤਾ ਗਿਆ।ਆਜ਼ਾਦੀ ਦਿਵਸ (15 ਅਗਸਤ) ਦੇ ਮੌਕੇ 'ਤੇ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਨਵੀਂ ਦਿੱਲੀ ਦੇ ਰਾਸ਼ਟਰਪਤੀ ਭਵਨ ਵਿਖੇ ਇਕ ਰਵਾਇਤੀ 'ਐਟ-ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਵੱਕਾਰੀ ਸਮਾਗਮ ਵਿਚ ਦੇਸ਼ ਦੀ ਸੱਭਿਆਚਾਰਕ ਵਿਰਾਸਤ, ਵੱਖ-ਵੱਖ ਖੇਤਰਾਂ ਦੇ ਵਿਸ਼ੇਸ਼ ਮਹਿਮਾਨਾਂ ਅਤੇ ਚੁਣੇ ਹੋਏ ਕਲਾਕਾਰਾਂ ਅਤੇ ਸ਼ਖਸੀਅਤਾਂ ਦਾ ਵਿਸ਼ੇਸ਼ ਸੰਗਮ ਦੇਖਿਆ ਗਿਆ।
ਇਸ ਸਾਲ ਦੀ ਰਿਸੈਪਸ਼ਨ ਵਿਚ ਛੱਤੀਸਗੜ੍ਹ, ਗੋਆ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੀਆਂ ਜੀਵੰਤ ਸੱਭਿਆਚਾਰਕ ਪਰੰਪਰਾਵਾਂ, ਕਲਾ ਅਤੇ ਕੁਦਰਤ ਦੇ ਸੰਬੰਧਾਂ ਨੂੰ ਵਿਸ਼ੇਸ਼ ਤੌਰ 'ਤੇ ਪ੍ਰਦਰਸ਼ਿਤ ਕੀਤਾ ਗਿਆ।ਇਸ ਰਿਸੈਪਸ਼ਨ ਲਈ ਸੱਦਾ ਪੱਤਰ, ਜੋ ਕਿ ਲਗਭਗ 130 ਕਾਰੀਗਰਾਂ ਦੁਆਰਾ ਤਿੰਨ ਮਹੀਨਿਆਂ ਵਿਚ ਤਿਆਰ ਕੀਤਾ ਗਿਆ ਸੀ, ਦੇਸ਼ ਦੀ ਅਮੀਰ ਕਲਾਤਮਕ ਵਿਰਾਸਤ ਨੂੰ ਦਰਸਾਉਂਦਾ ਹੈ।

ਇਸ ਸਮਾਰੋਹ ਵਿਚ ਕਈ ਪਤਵੰਤੇ ਸੱਜਣ ਸ਼ਾਮਿਲ ਹੋਏ, ਜਿਨ੍ਹਾਂ ਵਿਚ ਫ਼ਿਲਮ ਉਦਯੋਗ ਦੇ ਰਾਸ਼ਟਰੀ ਪੁਰਸਕਾਰ ਜੇਤੂ ਅਦਾਕਾਰ ਕਾਰਤਿਕ ਆਰੀਅਨ, ਅਤੇ ਸਮਾਜ ਦੇ ਵੱਖ-ਵੱਖ ਖੇਤਰਾਂ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਪ੍ਰਸਿੱਧ ਅਤੇ ਆਮ ਨਾਗਰਿਕ ਸ਼ਾਮਿਲ ਸਨ।

Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਮੌਕੇ ਨਸ਼ਿਆਂ ਦੇ ਗੜ੍ਹ ’ਤੇ ਚੱਲਿਆ ਪੀਲਾ ਪੰਜਾ, ਨਸ਼ਾ ਤਸਕਰਾਂ ਦੇ ਦੋ ਨਾਜਾਇਜ਼ ਮਕਾਨ ਢਾਹੇ ਅਗਲੀ ਖ਼ਬਰ ਨਗਰ ਕੌਂਸਲ ਜੰਡਿਆਲਾ ਗੁਰੂ ਵਿਖੇ ਸਤਿੰਦਰ ਸਿੰਘ ਨੇ ਝੰਡਾ ਲਹਿਰਾਇਆ
Ad Position 24