15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਖੇਮਕਰਨ ਚ ਮਨਾਇਆ ਗਿਆ ਅਜ਼ਾਦੀ ਦਿਹਾੜਾ

ਖੇਮਕਰਨ (ਤਰਨਤਾਰਨ), 15 ਅਗਸਤ (ਰਾਕੇਸ਼ ਕੁਮਾਰ ਬਿੱਲਾ) - ਨਗਰ ਪੰਚਾਇਤ ਖੇਮਕਰਨ ਵਲੋਂ ਆਜ਼ਾਦੀ ਦਾ ਦਿਹਾੜਾ ਮਨਾਇਆ ਗਿਆ।ਦਫ਼ਤਰ ਨਗਰ ਪੰਚਾਇਤ ਵਿਖੇ ਰਾਸ਼ਟਰੀ ਝੰਡਾ ਪ੍ਰਧਾਨ ਬੀਬੀ ਪ੍ਰਕਾਸ਼ ਕੌਰ ਖੇੜਾ ਨੇ ਲਹਿਰਾਇਆ।ਪੁਲਿਸ

Ad Position 21
No active advertisement
ਅਜੀਤ ਡੈਸਕ 15-08-2026

ਖੇਮਕਰਨ (ਤਰਨਤਾਰਨ), 15 ਅਗਸਤ (ਰਾਕੇਸ਼ ਕੁਮਾਰ ਬਿੱਲਾ) - ਨਗਰ ਪੰਚਾਇਤ ਖੇਮਕਰਨ ਵਲੋਂ ਆਜ਼ਾਦੀ ਦਾ ਦਿਹਾੜਾ ਮਨਾਇਆ ਗਿਆ।ਦਫ਼ਤਰ ਨਗਰ ਪੰਚਾਇਤ ਵਿਖੇ ਰਾਸ਼ਟਰੀ ਝੰਡਾ ਪ੍ਰਧਾਨ ਬੀਬੀ ਪ੍ਰਕਾਸ਼ ਕੌਰ ਖੇੜਾ ਨੇ ਲਹਿਰਾਇਆ।ਪੁਲਿਸ ਜਵਾਨਾਂ ਦੀ ਟੁਕੜੀ ਨੇ ਝੰਡੇ ਨੂੰ ਸਲਾਮੀ ਦਿੱਤੀ ਤੇ ਸਕੂਲੀ ਬੱਚੀਆਂ ਨੇ ਰਾਸ਼ਟਰੀ ਗੀਤ ਗਾਇਆ।ਬੀ.ਐਸ.ਐਫ. ਦੇ ਡਿਪਟੀ ਕਮਾਡੈਟ ਬੀ.ਐਸ. ਨੇਗੀ ਤੇ ਆਰਮੀ ਦੇ ਸੂਬੇਦਾਰ ਮਨੋਜ ਠਾਕੁਰ ਵੀ ਉਚੇਚੇ ਤੋਰ 'ਤੇ ਸ਼ਾਮਿਲ ਹੋਏ, ਜਿਨ੍ਹਾਂ ਸ਼ਹਿਰ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ।ਸਮਾਗਮ ਚ ਸਥਾਨਕ ਦੇ ਕੌਂਸਲਰ ਤੇ ਸ਼ਹਿਰ ਵਾਸੀ ਭਾਰੀ ਗਿਣਤੀ ਚ ਸ਼ਾਮਿਲ ਹੋਏ।ਨਗਰ ਪੰਚਾਇਤ ਵਲੋਂ ਖੁਸ਼ੀ  ਚ ਲੱਡੂ ਵੰਡੇ ਗਏ ਤੇ ਵਿਸ਼ੇਸ਼ ਤੌਰ 'ਤੇ ਆਈਆਂ ਸ਼ਖਸੀਅਤਾ ਤੇ ਸਫ਼ਾਈ ਸੇਵਕਾਂ ਦਾ ਸਨਮਾਨ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਵਲੋਂ ਭਾਜਪਾ ਦੇ 36 ਜ਼ਿਲ੍ਹਾ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ
Ad Position 24