15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਡਾ. ਕੁਲਦੀਪ ਸਿੰਘ ਨੂੰ ਮੈਡੀਕਲ ਸੈਲ ਪ੍ਰਧਾਨ ਪੰਜਾਬ ਨਿਯੁਕਤ ਕਰਕੇ ਕੀਤਾ ਸਨਮਾਨਿਤ

ਸਮਰਾਲਾ (ਲੁਧਿਆਣਾ) 15 ਅਗਸਤ (ਪ ਪ) - ਮਨੁੱਖੀ ਅਧਿਕਾਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵਲੋਂ ਡਾ. ਕੁਲਦੀਪ ਸਿੰਘ ਨੂੰ ਮੈਡੀਕਲ ਸੈਲ ਪ੍ਰਧਾਨ ਪੰਜਾਬ ਨਿਯੁਕਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਗੁਰਦੀਪ ਸਿੰਘ ਮਦਨ...

Ad Position 21
No active advertisement
ਅਜੀਤ ਡੈਸਕ 15-08-2026

ਸਮਰਾਲਾ (ਲੁਧਿਆਣਾ) 15 ਅਗਸਤ (ਪ ਪ) - ਮਨੁੱਖੀ ਅਧਿਕਾਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵਲੋਂ ਡਾ. ਕੁਲਦੀਪ ਸਿੰਘ ਨੂੰ ਮੈਡੀਕਲ ਸੈਲ ਪ੍ਰਧਾਨ ਪੰਜਾਬ ਨਿਯੁਕਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਗੁਰਦੀਪ ਸਿੰਘ ਮਦਨ ਵੱਲੋਂ ਡਾ. ਕੁਲਦੀਪ ਸਿੰਘ ਨੂੰ ਨਿਯੁਕਤੀ ਪੱਤਰ ਅਤੇ ਆਈ-ਕਾਰਡ ਸੌਂਪ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੁਰਦੀਪ ਸਿੰਘ ਮਦਨ ਨੇ ਕਿਹਾ ਕਿ ਡਾ. ਕੁਲਦੀਪ ਸਿੰਘ ਦੀਆਂ ਸਮਾਜ ਸੇਵਾ ਅਤੇ ਮੈਡੀਕਲ ਖੇਤਰ ਵਿਚ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਡਾ. ਕੁਲਦੀਪ ਸਿੰਘ ਮੈਡੀਕਲ ਸੈਲ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਦੇ ਹੋਏ ਲੋੜਵੰਦ ਲੋਕਾਂ ਦੀ ਸੇਵਾ ਲਈ ਅਹਿਮ ਭੂਮਿਕਾ ਨਿਭਾਉਣਗੇ। ਡਾ. ਕੁਲਦੀਪ ਸਿੰਘ ਨੇ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਗੁਰਦੀਪ ਸਿੰਘ ਮਦਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਸੰਬੰਧੀ ਐੱਸਪੀ ਨਾਂਦੇੜ ਨੇ ਮੀਡੀਆ ਨੂੰ ਦਿੱਤੀ ਜਾਣਕਾਰੀ ਅਗਲੀ ਖ਼ਬਰ ਆਜ਼ਾਦੀ ਦਿਵਸ ਦੀ ਸ਼ਾਮ, ਰਾਸ਼ਟਰਪਤੀ ਭਵਨ ਤਿੰਨ ਰੰਗਾਂ ਚ ਪ੍ਰਕਾਸ਼ਮਾਨ
Ad Position 24