15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਉੱਤਰਾਖੰਡ : ਚਮੋਲੀ ਸੁਰੰਗ ਹਾਦਸੇ ਤੋਂ ਬਾਅਦ ਲਾਪਤਾ ਮਜ਼ਦੂਰਾਂ ਦੀ ਭਾਲ ਜਾਰੀ

ਚਮੋਲੀ (ਉੱਤਰਾਖੰਡ), 16 ਅਗਸਤ - 13 ਅਗਸਤ ਨੂੰ ਉਤਰਾਖੰਡ ਦੇ ਚਮੋਲੀ ਵਿਚ ਉਸਾਰੀ ਅਧੀਨ ਟੀ.ਐੱਚ.ਡੀ.ਸੀ. ਸੁਰੰਗ ਵਿਚ ਹੋਏ ਹਾਦਸੇ ਤੋਂ ਬਾਅਦ ਲਾਪਤਾ ਮਜ਼ਦੂਰਾਂ ਦੀ ਭਾਲ ਜਾਰੀ ਹੈ। ਬਚਾਅ...

Ad Position 21
No active advertisement
ਅਜੀਤ ਡੈਸਕ 16-08-2026

ਚਮੋਲੀ (ਉਤਰਾਖੰਡ), 16 ਅਗਸਤ - 13 ਅਗਸਤ ਨੂੰ ਉਤਰਾਖੰਡ ਦੇ ਚਮੋਲੀ ਵਿਚ ਉਸਾਰੀ ਅਧੀਨ ਟੀ.ਐੱਚ.ਡੀ.ਸੀ. ਸੁਰੰਗ ਵਿਚ ਹੋਏ ਹਾਦਸੇ ਤੋਂ ਬਾਅਦ ਲਾਪਤਾ ਮਜ਼ਦੂਰਾਂ ਦੀ ਭਾਲ ਜਾਰੀ ਹੈ। ਬਚਾਅ ਕਾਰਜਾਂ ਨੇ ਇਕ ਹੋਰ ਮਜ਼ਦੂਰ ਦੀ ਲਾਸ਼ ਬਰਾਮਦ ਕਰ ਲਈ ਹੈ, ਜਦੋਂ ਕਿ ਦੋ ਹੋਰਾਂ ਦੀ ਭਾਲ ਜਾਰੀ ਹੈ। ਬਚਾਅ ਟੀਮਾਂ ਸੁਰੰਗ ਦੇ ਅੰਦਰ ਲਗਾਤਾਰ ਖੋਜ ਕਾਰਜ ਚਲਾ ਰਹੀਆਂ ਹਨ। ਕਾਰਵਾਈ ਦੌਰਾਨ, ਸੁਰੰਗ ਵਿਚੋਂ ਪਾਣੀ ਨੂੰ ਤੇਜ਼ ਰਫ਼ਤਾਰ ਨਾਲ ਕੱਢਿਆ ਜਾ ਰਿਹਾ ਹੈ। ਸੁਰੰਗ ਦੇ ਅੰਦਰ ਬਚਾਅ ਟੀਮਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਲਾਪਤਾ ਕਾਮਿਆਂ ਦੀ ਭਾਲ ਲਈ ਸੰਭਾਵੀ ਸਥਾਨਾਂ 'ਤੇ ਪਹੁੰਚਣ ਲਈ ਸਕਸ਼ਨ ਪੰਪਾਂ ਅਤੇ ਹੋਰ ਜ਼ਰੂਰੀ ਉਪਕਰਣਾਂ ਦੀ ਵਰਤੋਂ ਕੀਤੀ ਜਾ ਰਹੀ ਹੈ।  ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ 8 ਹੋ ਚੁੱਕੀ ਹੈ।

 

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅਟਲ ਬਿਹਾਰੀ ਵਾਜਪਾਈ ਦੀ ਬਰਸੀ 'ਤੇ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਰਾਜੌਰੀ-ਪੂੰਛ ਰਾਸ਼ਟਰੀ ਰਾਜਮਾਰਗ ਦੇ ਨਾਲ-ਨਾਲ ਜ਼ਮੀਨ ਖਿਸਕਣ ਵਾਲੇ ਮਲਬੇ ਨੂੰ ਹਟਾਉਣ ਲਈ ਜੰਗੀ ਪੱਧਰ 'ਤੇ ਕੰਮ ਜਾਰੀ
Ad Position 24