02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਅੱਜ ਖਨੌਰੀ ਤੋਂ ਦਿੱਲੀ ਵੱਲ ਕੂਚ ਕਰਨਗੇ ਕਿਸਾਨ, ਹਰਿਆਣਾ ਪੁਲਿਸ ਵਲੋਂ ਸੰਗਰੂਰ-ਦਿੱਲੀ ਮੁੱਖ ਮਾਰਗ ਪੂਰੀ ਤਰ੍ਹਾਂ ਬੰਦ

ਖਨੌਰੀ/ਪਾਤੜਾਂ (ਸੰਗਰੂਰ), 16 ਅਗਸਤ (ਬਲਵਿੰਦਰ ਸਿੰਘ ਥਿੰਦ/ਗੁਰਇਕਬਾਲ ਸਿੰਘ ਖਾਲਸਾ) — ਸੰਯੁਕਤ ਕਿਸਾਨ ਮੋਰਚੇ ਵਲੋਂ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਖਨੌਰੀ ਬਾਰਡਰ ਤੋਂ ਦਿੱਲੀ ਦੇ ਜੰਤਰ-ਮੰਤਰ ਤੱਕ...

Ad Position 21
No active advertisement
ਅਜੀਤ ਡੈਸਕ 16-08-2026

ਖਨੌਰੀ/ਪਾਤੜਾਂ (ਸੰਗਰੂਰ), 16 ਅਗਸਤ (ਬਲਵਿੰਦਰ ਸਿੰਘ ਥਿੰਦ/ਗੁਰਇਕਬਾਲ ਸਿੰਘ ਖਾਲਸਾ) — ਸੰਯੁਕਤ ਕਿਸਾਨ ਮੋਰਚੇ ਵਲੋਂ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਖਨੌਰੀ ਬਾਰਡਰ ਤੋਂ ਦਿੱਲੀ ਦੇ ਜੰਤਰ-ਮੰਤਰ ਤੱਕ ਕੱਢੀ ਜਾਣ ਵਾਲੀ ‘ਕਿਸਾਨ ਬਚਾਓ ਪੈਦਲ ਯਾਤਰਾ’ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਸੰਗਰੂਰ-ਦਿੱਲੀ ਮੁੱਖ ਮਾਰਗ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਸੜਕ ’ਤੇ ਸੀਮਿੰਟ ਦੀਆਂ ਭਾਰੀ ਸਲੈਬਾਂ ਅਤੇ ਕੰਡਿਆਲੀ ਤਾਰਾਂ ਲਗਾ ਕੇ ਆਵਾਜਾਈ ਰੋਕਣ ਦੇ ਪ੍ਰਬੰਧ ਕੀਤੇ ਗਏ ਹਨ।
ਖਨੌਰੀ ਬਾਰਡਰ ਨੇੜੇ ਹਰਿਆਣਾ ਪੁਲਿਸ ਦੀ ਵੱਡੀ ਗਿਣਤੀ ਵਿਚ ਤਾਇਨਾਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਮਾਰਨ ਵਾਲੀਆਂ ਗੱਡੀਆਂ (ਵਾਟਰ ਕੈਨਨ) ਵੀ ਮੌਕੇ ’ਤੇ ਖੜ੍ਹੀਆਂ ਕੀਤੀਆਂ ਗਈਆਂ ਹਨ। ਹਰਿਆਣਾ ਵੱਲ ਜਾਣ ਵਾਲੇ ਹੋਰ ਰਸਤਿਆਂ ’ਤੇ ਵੀ ਪੁਲਿਸ ਬਲ ਤਾਇਨਾਤ ਕਰਕੇ ਰਸਤੇ ਬੰਦ ਕਰ ਦਿੱਤੇ ਗਏ ਹਨ।
ਸੰਯੁਕਤ ਕਿਸਾਨ ਮੋਰਚੇ ਵਲੋਂ ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੇ ਸ਼ਹੀਦੀ ਸਥਾਨ ਤੋਂ ਮਿੱਟੀ ਲੈ ਕੇ ਦਿੱਲੀ ਦੇ ਜੰਤਰ-ਮੰਤਰ ਪਹੁੰਚਾਉਣ ਦਾ ਐਲਾਨ ਕੀਤਾ ਗਿਆ ਹੈ। ਮੋਰਚੇ ਅਨੁਸਾਰ ਇਹ ਮਿੱਟੀ 29 ਅਗਸਤ ਨੂੰ ਦਿੱਲੀ ਵਿਖੇ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਵਿਚ ਪਹੁੰਚਾਈ ਜਾਵੇਗੀ।
ਇਸੇ ਤਹਿਤ 51 ਕਿਸਾਨਾਂ ਵਲੋਂ ਖਨੌਰੀ ਬਾਰਡਰ ਤੋਂ ਦਿੱਲੀ ਤੱਕ ਪੈਦਲ ਯਾਤਰਾ ਸ਼ੁਰੂ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਅਤੇ ਇਸ ਸੰਬੰਧ ਵਿਚ ਕਿਸਾਨ ਆਗੂ ਖਨੌਰੀ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋਣੇ ਸ਼ੁਰੂ ਹੋ ਗਏ ਹਨ ਲੇਕਿਨ ਯਾਤਰਾ ਤੋਂ ਪਹਿਲਾਂ ਹੀ ਹਰਿਆਣਾ ਪੁਲਿਸ ਵਲੋਂ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧਾਂ ਕਾਰਨ ਖਨੌਰੀ ਬਾਰਡਰ ਅਤੇ ਆਸ-ਪਾਸ ਦੇ ਇਲਾਕੇ ਵਿਚ ਪੁਲਿਸ ਦੀ ਭਾਰੀ ਮੌਜੂਦਗੀ ਦੇਖਣ ਨੂੰ ਮਿਲ ਰਹੀ ਹੈ।
ਪੁਲਿਸ ਵਲੋਂ ਮੁੱਖ ਮਾਰਗ ਸਮੇਤ ਹੋਰ ਸੰਪਰਕ ਰਸਤਿਆਂ ’ਤੇ ਵੀ ਬੈਰੀਕੇਡਿੰਗ ਕੀਤੀ ਗਈ ਹੈ। ਇਸ ਕਾਰਨ ਆਮ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਵੀ ਆਵਾਜਾਈ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦੀ ਪੈਦਲ ਯਾਤਰਾ ਅਤੇ ਪ੍ਰਸ਼ਾਸਨ ਵਲੋਂ ਕੀਤੇ ਗਏ ਪ੍ਰਬੰਧਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ 'ਚ ਫਾਹੇ ਨਾਲ ਲਟਕਦੇ ਪਾਏ ਗਏ ਅਗਲੀ ਖ਼ਬਰ ਝਾਰਖੰਡ : ਗੁੰਮਰਾਹ ਕਰ ਰਹੇ ਆਪਣੇ ਆਲੇ ਦੁਆਲੇ ਦੇ ਲੋਕਾਂ ਵੱਲ ਧਿਆਨ ਨਾ ਦੇਣ ਮੁੱਖ ਮੰਤਰੀ ਝਾਰਖੰਡ - ਵਿਦਿਆਰਥੀ ਆਗੂ
Ad Position 24