15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਪੰਜਾਬ ਬਚਾਓ ਰੈਲੀ ਵਿਚ ਪਹੁੰਚੇ ਹਰਸਿਮਰਤ ਕੌਰ ਬਾਦਲ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 16 ਅਗਸਤ (ਕਪਿਲ ਕੰਧਾਰੀ) - ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਬਚਾਓ ਰੈਲੀ ਦੇ ਦੂਜੇ ਪੜਾਅ ਤਹਿਤ ਗੁਰੂ ਹਰਸਹਾਏ ਦੀ ਨਵੀਂ ਦਾਣਾ ਮੰਡੀ ਵਿਖੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਰੈਲੀ ਕਰਵਾਈ...

Ad Position 21
No active advertisement
ਅਜੀਤ ਡੈਸਕ 16-08-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 16 ਅਗਸਤ (ਕਪਿਲ ਕੰਧਾਰੀ) - ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਬਚਾਓ ਰੈਲੀ ਦੇ ਦੂਜੇ ਪੜਾਅ ਤਹਿਤ ਗੁਰੂ ਹਰਸਹਾਏ ਦੀ ਨਵੀਂ ਦਾਣਾ ਮੰਡੀ ਵਿਖੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਰੈਲੀ ਕਰਵਾਈ ਜਾ ਰਹੀ ਹੈ। ਇਸ ਰੈਲੀ ਵਿਚ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਪਹੁੰਚ ਚੁੱਕੇ ਹਨ।
ਬੀਬਾ ਹਰਸਿਮਰਤ ਕੌਰ ਬਾਦਲ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਲੀਡਰਸ਼ਿਪ ਵੀ ਰੈਲੀ ਵਿਚ ਪਹੁੰਚੀ, ਜਿਸ ਵਿਚ ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ ਸਮੇਤ ਹੋਰ ਸੀਨੀਅਰ ਆਗੂ ਅਤੇ ਪਾਰਟੀ ਵਰਕਰ ਸ਼ਾਮਿਲ ਹਨ।
ਰੈਲੀ ਨੂੰ ਲੈ ਕੇ ਅਕਾਲੀ ਦਲ ਦੇ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਰੈਲੀ ਦੌਰਾਨ ਪਾਰਟੀ ਆਗੂਆਂ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਲੋਕਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਆਪਣੇ ਵਿਚਾਰ ਰੱਖੇ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਮਾਰਚ ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਚਾਰਕਾਂ ਦੀ ਹੋਈ ਇਕੱਤਰਤਾ ਅਗਲੀ ਖ਼ਬਰ ਹਰਪ੍ਰਤਾਪ ਸਿੰਘ ਅਜਨਾਲਾ ਨੇ ਸ਼ਰਨਜੀਤ ਕੌਰ ਰੋਖੇ ਨੂੰ ਨਿਯੁਕਤ ਕੀਤਾ ਕਾਂਗਰਸ ਮਹਿਲਾ ਵਿੰਗ ਹਲਕਾ ਅਜਨਾਲਾ ਦੀ ਮੀਤ ਪ੍ਰਧਾਨ
Ad Position 24