15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਗੱਗੋਮਾਹਲ ਪੁਲਿਸ ਚੌਂਕੀ ਨੂੰ ਨਿਸ਼ਾਨਾ ਬਣਾਉਣ ਦੀ ਅੱਤਵਾਦੀ ਸਾਜ਼ਿਸ਼ ਨਾਕਾਮ

ਅਜਨਾਲਾ (ਗੱਗੋਮਾਹਲ), 16 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ ਬਲਵਿੰਦਰ ਸਿੰਘ ਸੰਧੂ)- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੇਸ਼ ਵਿਰੋਧੀ ...

Ad Position 21
No active advertisement
ਅਜੀਤ ਡੈਸਕ 16-08-2026

ਅਜਨਾਲਾ (ਗੱਗੋਮਾਹਲ), 16 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ ਬਲਵਿੰਦਰ ਸਿੰਘ ਸੰਧੂ)- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੇਸ਼ ਵਿਰੋਧੀ ਅਨਸਰਾਂ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਜਨਤਕ ਸੁਰੱਖਿਆ ਲਈ ਪੈਦਾ ਹੋਣ ਵਾਲੇ ਸੰਭਾਵਿਤ ਖ਼ਤਰੇ ਨੂੰ ਟਾਲਦਿਆਂ 690 ਗ੍ਰਾਮ ਆਈ.ਈ.ਡੀ ਬਰਾਮਦ ਕੀਤੀ ਹੈ। ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਸਬ ਡਵੀਜ਼ਨ ਅਜਨਾਲਾ ਅਧੀਨ ਆਉਂਦੀ ਪੁਲਿਸ ਚੌਂਕੀ ਗਗੋਮਾਹਲ ਨੇੜਿਓਂ ਪੁਲਿਸ ਵਲੋਂ ਧਮਾਕਾਖੇਜ਼ ਸਮੱਗਰੀ (ਆਈ.ਈ.ਡੀ) ਬਰਾਮਦ ਕੀਤੀ ਗਈ ਹੈ I

ਇਸ ਮਾਮਲੇ ਸਬੰਧੀ ਸਬੰਧਿਤ ਪੁਲਿਸ ਥਾਣੇ ਵਿਚ ਕਾਨੂੰਨ ਦੀਆਂ ਢੁਕਵੀਆਂ ਧਾਰਾਵਾਂ ਤਹਿਤ ਐਫ.ਆਈ.ਆਰ ਦਰਜ ਕਰ ਲਈ ਗਈ ਹੈ। ਸਾਜ਼ਿਸ਼ ਪਿੱਛੇ ਸ਼ਾਮਿਲ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ I ਇਹ ਵੀ ਪਤਾ ਲੱਗਾ ਹੈ ਕਿ ਬੰਬ ਨਿਰੋਧਕ ਦਸਤੇ ਵਲੋਂ ਸੁਰੱਖਿਆ ਪ੍ਰੋਟੋਕੋਲ ਅਨੁਸਾਰ ਆਈ.ਈ.ਡੀ ਨੂੰ ਨਕਾਰਾ ਕੀਤਾ ਗਿਆ ਹੈ I

Ad Position 22
No active advertisement
ਪਿਛਲੀ ਖ਼ਬਰ ਜਲੰਧਰ ਪਠਾਨਕੋਟ ਰਾਸ਼ਟਰੀ ਰਾਜਮਾਰਗ 'ਤੇ ਜਹੂਰਾ ਫ਼ਾਟਕ ਨਜ਼ਦੀਕ ਕਾਰ ਹਾਦਸਾਗ੍ਰਸਤ, ਤਿੰਨ ਦੀ ਮੌਤ, ਦੋ ਜ਼ਖ਼ਮੀ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਸੰਬੰਧਿਤ ਡੀ.ਆਈ.ਜੀ. ਪਰਮਿੰਦਰ ਸਿੰਘ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
Ad Position 24