15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਹਰਿਆਣਾ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਦੇ ਛੇ ਮੈਂਬਰੀ ਵਫ਼ਦ ਦੀ ਮੀਟਿੰਗ ਜਾਰੀ

ਪਾਤੜਾਂ (ਪਟਿਆਲਾ), 16 ਅਗਸਤ (ਗੁਰਇਕਬਾਲ ਸਿੰਘ ਖਾਲਸਾ)- ਭਾਰਤ ਅਮਰੀਕਾ ਟਰੇਡ ਸਮਝੌਤੇ ਦੇ ਵਿਰੋਧ ਵਿਚ...

Ad Position 21
No active advertisement
ਅਜੀਤ ਡੈਸਕ 16-08-2026

ਪਾਤੜਾਂ (ਪਟਿਆਲਾ), 16 ਅਗਸਤ (ਗੁਰਇਕਬਾਲ ਸਿੰਘ ਖਾਲਸਾ)- ਭਾਰਤ ਅਮਰੀਕਾ ਟਰੇਡ ਸਮਝੌਤੇ ਦੇ ਵਿਰੋਧ ਵਿਚ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਸੱਦੇ 'ਤੇ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਅੱਜ ਪੰਜਾਬ ਹਰਿਆਣਾ ਸਰਹੱਦ 'ਤੇ ਖਨੋਰੀ ਬਾਰਡਰ ਰਾਹੀਂ 51 ਮੈਂਬਰੀ ਕਿਸਾਨ ਆਗੂਆਂ ਦਾ ਜੱਥਾ ਦਿੱਲੀ ਲਈ ਪੈਦਲ ਰਵਾਣਾ ਹੋਣਾ ਸੀ ਪਰ ਖਨੌਰੀ ਬਾਰਡਰ ਉੱਤੇ ਹਰਿਆਣਾ ਪ੍ਰਸ਼ਾਸਨ ਵਲੋਂ ਸਖ਼ਤ ਬੈਰੀਗੇਟਿੰਗ ਕਰਨ ਤੋਂ ਬਾਅਦ ਕਿਸਾਨ ਆਗੂਆਂ ਵਲੋਂ ਖਨੌਰੀ ਬਾਰਡਰ ਵਿਖੇ ਹੀ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਕਿਸਾਨ ਆਗੂਆਂ ਵਲੋਂ ਬਣਾਏ ਗਏ ਛੇ ਮੈਂਬਰੀ ਵਫ਼ਦ ਵਲੋਂ ਹਰਿਆਣਾ ਸਰਕਾਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਦਿੱਲੀ ਜਾਣ ਸਬੰਧੀ ਮੀਟਿੰਗ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਦੇ ਕਹਿਣ ਅਨੁਸਾਰ ਉਕਤ ਮੀਟਿੰਗ ਵਿਚ ਉਪਰੰਤ ਹੀ ਅਗਲਾ ਫੈਸਲਾ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਬ੍ਰਾਹਮਣ ਭਲਾਈ ਬੋਰਡ ਸੰਗਰੂਰ ਦੇ ਚੇਅਰਮੈਨ ਦੀ ਸੜਕ ਹਾਦਸੇ ਚ ਮੌਤ ਅਗਲੀ ਖ਼ਬਰ ਤੇਜ ਰਫ਼ਤਾਰ ਕਾਰ ਪਿੱਕਅਪ ਨਾਲ ਟਕਰਾਉਣ ਤੋਂ ਬਾਅਦ 20 ਫੁੱਟ ਖਾਈ ਵਿਚ ਡਿੱਗੀ
Ad Position 24