15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਪੰਜਾਬ ਦੇ ਸਮੁੱਚੇੇ ਮੁਲਾਜ਼ਮ 27 ਅਗਸਤ ਦੇ ਬੰਦ ਦੀ ਕਾਲ ਨੂੰ ਸਫ਼ਲ ਬਣਾਉਣ- ਗਰਚਾ

ਛੇਹਰਟਾ (ਅੰਮ੍ਰਿਤਸਰ),16 ਅਗਸਤ (ਪੱਤਰ ਪ੍ਰੇਰਕ)- ਗੁਰੁੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨਾਨ-ਟੀਚਿੰਗ...

Ad Position 21
No active advertisement
ਅਜੀਤ ਡੈਸਕ 16-08-2026

ਛੇਹਰਟਾ (ਅੰਮ੍ਰਿਤਸਰ),16 ਅਗਸਤ (ਪੱਤਰ ਪ੍ਰੇਰਕ)- ਗੁਰੁੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨਾਨ-ਟੀਚਿੰਗ ਅਤੇ ਅਫ਼ਸਰ ਐਸੋਸਿਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਪੈਂਨਸ਼ਨਰਜ਼ ਐਸੋਸਿਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ ਗਰਚਾ ਨੇ ਪੰਜਾਬ ਦੀਆਂ ਸਮੂੰਹ ਯੂਨੀਵਰਸਿਟੀਆਂ, ਸਿੱਖਿਆ ਬੋਰਡ ਅਤੇ ਪੰਜਾਬ ਦੇ ਕਾਲਜਾ ਦੇ ਹਰੇਗ ਵਰਗ ਦੇ ਕਰਮਚਾਰੀਆਂ, ਅਧਿਕਾਰੀਆਂ, ਅਧਿਆਪਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰਜ਼ ਐਸੋਸਿਏਸ਼ਨਾਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ 27 ਅਗਸਤ 2026 ਨੂੰ ਜੋ ਮੁਕੰਮਲ ਬੰਦ ਦੀ ਕਾਲ ਦਿੱਤੀ ਗਈ ਹੈ, ਵਿਚ ਸ਼ਾਮਿਲ ਹੋਣ ਅਤੇ ਪੂਰਨ ਤੌਰ ਤੇ ਕੰਮ ਕਾਜ ਠੱਪ ਕੀਤਾ ਜਾਵੇ।

ਇਹ ਸੰਘਰਸ਼ ਪੰਜਾਬ ਦੇ ਹਰੇਕ ਵਰਗ ਨਾਲ ਸਬੰਧਤ ਕਰਮਚਾਰੀਆਂ, ਅਧਿਕਾਰੀਆਂ, ਅਧਿਆਪਕਾਂ ਦਾ ਸਾਂਝਾ ਸੰਘਰਸ਼ ਹੈ ਅਤੇ ਇਸਨੂੰ ਕਾਮਯਾਬ ਕਰਨਾਂ ਸਾਡਾ ਸਾਰਿਆਂ ਦਾ ਇਖਲਾਕੀ ਫਰਜ਼ ਹੈ। ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਸਮੁੱਚੇ ਮੁਲਾਜ਼ਮ ਵਰਗ ਨੂੰ ਨਰਾਜ਼ ਕੀਤਾ ਅਤੇ ਸ਼ਾਤਮਈ ਰੋਸ ਧਰਨਿਆਂ ਦੌਰਾਨ ਮੁਲਾਜ਼ਮਾਂ ਨੂੰ ਡੰਗਰਾਂ ਵਾਂਗ ਕੁੱਟਿਆ ਅਤੇ ਇਥੋਂ ਤੱਕ ਲੇਡੀਜ਼ ਸਟਾਫ਼ ਨੂੰ ਵੀ ਨਹੀਂ ਬਖਸ਼ਿਆ ਗਿਆ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮਾਂ ਨੂੰ ਮੁਗਲ ਰਾਜ ਯਾਦ ਕਰਵਾ ਦਿੱਤਾ ਹੈ ਅਤੇ ਮੁਲਾਜ਼ਮਾਂ ਨੇ ਪਿਛਲੇਂ ਦਿਨੀਂ 7 ਅਗਸਤ ਨੂੰ ਚੰਡੀਗੜ ਵਿਖੇ ਮਹਾਂ ਰੈਲੀ ਕਰਕੇ ਪੰਜਾਬ ਸਰਕਾਰ ਨੂੰ ਹਿਲਾਂ ਦਿੱਤਾ ਹੈ।

ਅਜਿਹੇ ਵਿਚ ਮੁਲਾਜ਼ਮਾਂ ਸਾਥੀਆਂ ਨੂੰ ਅਪੀਲ ਹੈ ਕਿ 7 ਅਗਸਤ ਦੀ ਮਹਾਂ ਰੈਲੀ ਦੀ ਕਾਮਯਾਬੀ ਵਾਂਗ 27 ਅਗਸਤ ਤੇ ਬੰਦ ਨੂੰ ਵੀ ਸਫ਼ਲ ਬਣਾਇਆ ਜਾਵੇ ਤਾਂ ਜੋ ਸਰਕਾਰ ਨੂੰ ਮੁਲਾਜਮਾਂ ਦੀ ਤਾਕਤ ਦਾ ਅਹਿਸਾਸ ਕਰਾਇਆ ਜਾਵੇ। ਗਰਚਾ ਨੇ ਸਾਂਝਾਂ ਮੁਲਾਜ਼ਮ ਸੰਘਰਸ਼ ਕਮੇਟੀ ਦੇ ਕਨਵੀਨਰ ਸ੍ਰ. ਸੁਖਚੈਨ ਸਿੰਘ ਖਹਿਰਾ ਸਮੇਤ ਸਮੁੱਚੀ ਲੀਡਰਸ਼ਿਪ ਨੂੰ ਯੂਨੀਵਰਸਿਟੀਆਂ, ਸਿੱਖਿਆਂ ਬੋਰਡ ਅਤੇ ਕਾਲਜਾਂ ਵਿਖੇ ਵਿਜ਼ਿਟ ਕਰਨ ਅਤੇ ਮੁਲਾਜ਼ਮਾਂ, ਅਧਿਕਾਰੀਆਂ, ਅਧਿਆਪਕਾਂ ਨੂੰ ਸੰਘਰਸ਼ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਤ ਕਰਨ ਲਈ ਅਪੀਲ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਅਸੀਂ ਕੇਂਦਰ ਦੇ ਨਾਲ ਮੀਟਿੰਗ ਕਰਵਾਉਣ ਦੀ ਮੰਗ ਕੀਤੀ- ਡੱਲੇਵਾਲ ਅਗਲੀ ਖ਼ਬਰ ਕੱਲ੍ਹ 17 ਅਗਸਤ ਨੂੰ ਜ਼ਿਲ੍ਹਾਂ ਗੁਰਦਾਸਪੁਰ ਅੰਦਰ ਸਮੂਹ ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚ ਲੋਕਲ ਛੁੱਟੀ ਘੋਸ਼ਿਤ
Ad Position 24