ਤਪਾ ਮੰਡੀ (ਬਰਨਾਲਾ), 16 ਅਗਸਤ (ਵਿਜੇ ਸ਼ਰਮਾ)- ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜਨਮਦਿਨ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਨੇ ਉਨ੍ਹਾਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ। ਵਿਧਾਇਕ ਉਗੋਕੇ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਆਮ ਲੋਕਾਂ ਦੇ ਮੁੱਦਿਆਂ ਨੂੰ ਦੇਸ਼ ਦੀ ਰਾਜਨੀਤੀ ਦੇ ਕੇਂਦਰ ਵਿਚ ਲਿਆਉਣ ਲਈ ਲਗਾਤਾਰ ਯਤਨ ਕੀਤੇ ਹਨ।
ਲਾਭ ਸਿੰਘ ਉਗੋਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਆਮ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਕੰਮ ਕਰਨ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਲੋਕ-ਭਲਾਈ ਨਾਲ ਸਬੰਧਤ ਮੁੱਦਿਆਂ ਨੂੰ ਪਹਿਲ ਦੇਣ ਦੀ ਰਾਜਨੀਤੀ ਨੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਹੈ। ਵਿਧਾਇਕ ਨੇ ਅਰਵਿੰਦ ਕੇਜਰੀਵਾਲ ਦੀ ਲੰਬੀ ਉਮਰ, ਚੰਗੀ ਸਿਹਤ ਅਤੇ ਸਫ਼ਲਤਾ ਦੀ ਕਾਮਨਾ ਕਰਦਿਆਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦੇ ਰਹਿਣ।