15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਅੰਬਾਲਾ ਵਿਚ ਸਿੱਖ ਸੰਗਤ ’ਤੇ ਹੋਏ ਲਾਠੀਚਾਰਜ ਤੋਂ ਬਾਅਦ 25 ਅਗਸਤ ਨੂੰ ਸੰਗਤ ਹੋਵੇਗੀ ਇਕੱਠੀ

ਕਰਨਾਲ/ ਕੁਰੂਕਸ਼ੇਤਰ, 16 ਅਗਸਤ (ਗੁਰਮੀਤ ਸਿੰਘ ਸੱਗੂ)- ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ....

Ad Position 21
No active advertisement
ਅਜੀਤ ਡੈਸਕ 16-08-2026

ਕਰਨਾਲ/ ਕੁਰੂਕਸ਼ੇਤਰ, 16 ਅਗਸਤ (ਗੁਰਮੀਤ ਸਿੰਘ ਸੱਗੂ)- ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਪਾਤਸ਼ਾਹੀ ਅੱਠਵੀਂ ਨਾਲ ਸਬੰਧਤ ਮਾਮਲਾ ਅੰਬਾਲਾ ਵਿਖੇ ਸਿੱਖ ਸੰਗਤ ’ਤੇ ਹੋਏ ਬੇਰਹਿਮੀ ਭਰੇ ਲਾਠੀਚਾਰਜ ਤੋਂ ਬਾਅਦ ਮਾਮਲਾ ਹੋਰ ਗੰਭੀਰ ਹੋ ਗਿਆ ਹੈ। ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਅਤੇ ਕਿਸਾਨ ਜਥੇਬੰਦੀਆਂ ਦੇ ਨਾਲ ਅੰਬਾਲਾ ਵਿਚ ਜੀ.ਟੀ. ਰੋਡ ’ਤੇ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ’ਤੇ 13 ਅਗਸਤ ਦੀ ਰਾਤ ਨੂੰ ਬੇਰਹਿਮੀ ਨਾਲ ਲਾਠੀਆਂ ਵਰ੍ਹਾਉਣ, ਅੱਥਰੂ ਗੈਸ ਦੇ ਗੋਲੇ ਛੱਡਣ ਅਤੇ ਪਲਾਸਟਿਕ ਦੀਆਂ ਗੋਲੀਆਂ ਚਲਾਉਣ ਤੋਂ ਬਾਅਦ ਸਿੱਖ ਸੰਗਤ ਵਿਚ ਡੂੰਘਾ ਰੋਸ ਪੈਦਾ ਹੋ ਗਿਆ ਹੈ।

ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀੜਾ ਦੀ ਅਗਵਾਈ ਹੇਠ ਕੁਰੂਕਸ਼ੇਤਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਹਰਿਆਣਾ ਕਮੇਟੀ ਦੇ ਮੈਂਬਰ ਸਾਹਿਬਾਨ, ਨਿਹੰਗ ਜਥੇਬੰਦੀਆਂ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇਕ ਐਮਰਜੈਂਸੀ ਮੀਟਿੰਗ ਹੋਈ। ਕਰੀਬ 4 ਘੰਟੇ ਚੱਲੀ ਇਸ ਮੀਟਿੰਗ ਵਿਚ ਸਰਬਸੰਮਤੀ ਨਾਲ 25 ਅਗਸਤ ਨੂੰ ਪਿਪਲੀ ਵਿਚ ਵਿਸ਼ਾਲ ਰੋਸ ਪ੍ਰਦਰਸ਼ਨ ਦੇ ਰੂਪ ਵਿਚ ਸਿੱਖ ਸੰਗਤ ਨੂੰ ਇਕੱਠਾ ਕਰਨ ਦਾ ਫੈਸਲਾ ਲਿਆ ਗਿਆ।

ਮੀਟਿੰਗ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਨੇ 13 ਅਗਸਤ ਦੀ ਰਾਤ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ’ਤੇ ਜਮ ਕੇ ਲਾਠੀਆਂ ਵਰ੍ਹਾਈਆਂ। ਸੁਰੱਖਿਆ ਬਲਾਂ ਦੇ ਜਵਾਨਾਂ ਨੇ ਇਕ ਸਾਜ਼ਿਸ਼ ਤਹਿਤ ਨਾ ਸਿਰਫ਼ ਸਿੱਖ ਸੰਗਤ ’ਤੇ ਲਾਠੀਆਂ ਵਰ੍ਹਾਈਆਂ, ਸਗੋਂ ਪਲਾਸਟਿਕ ਦੀਆਂ ਗੋਲੀਆਂ ਵੀ ਚਲਾਈਆਂ। 

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਦੋਵੇਂ ਕਾਤਲਾਨਾ ਹਮਲਿਆਂ ਦੀ ਐਨ. ਆਈ. ਏ. ਜਾਂਚ ਕਰਵਾਈ ਜਾਵੇ- ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਰਘੂਜੀਤ ਸਿੰਘ ਵਿਰਕ ਵਲੋਂ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਨਿੰਦਾ- ਸੁਖਵਿੰਦਰ ਸਿੰਘ
Ad Position 24