15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਪੰਜਾਬ ਪੁਲਿਸ ਹਰ ਤਰ੍ਹਾਂ ਦੀ ਦੇਸ਼ ਵਿਰੋਧੀ ਸਾਜ਼ਿਸ਼ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਤਿਆਰ- ਧਾਲੀਵਾਲ

ਅਜਨਾਲਾ (ਅੰਮ੍ਰਿਤਸਰ), 16 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦਿਹਾਤੀ ਪੁਲਿਸ ਅਧੀਨ ਪੈਂਦੀ...

Ad Position 21
No active advertisement
ਅਜੀਤ ਡੈਸਕ 16-08-2026

ਅਜਨਾਲਾ (ਅੰਮ੍ਰਿਤਸਰ), 16 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦਿਹਾਤੀ ਪੁਲਿਸ ਅਧੀਨ ਪੈਂਦੀ ਪੁਲਿਸ ਚੌਕੀ ਗੱਗੋਮਾਹਲ ਦੇ ਬਾਹਰੋਂ ਆਈ.ਈ.ਡੀ ਅਤੇ ਹੋਰ ਸਮੱਗਰੀ ਮਿਲਣ ਦੇ ਮਾਮਲੇ ਨੂੰ ਲੈ ਕੇ ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪਾਕਿਸਤਾਨ ਵਲੋਂ ਹਮੇਸ਼ਾ ਹੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਅਜਿਹੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਰਹੀਆਂ ਹਨ, ਪਰ ਪੰਜਾਬ ਪੁਲਿਸ ਅਜਿਹੇ ਨਾਪਾਕ ਮਨਸੂਬਿਆਂ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਹਮੇਸ਼ਾ ਤਿਆਰ-ਬਰ-ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਮੁਸਤੈਦੀ ਕਾਰਨ ਗੱਗੋਮਾਹਲ ਵਿਖੇ ਵਾਪਰ ਸਕਦੀ ਇਕ ਵੱਡੀ ਘਟਨਾ ਨੂੰ ਸਮੇਂ ਸਿਰ ਟਾਲਿਆ ਗਿਆ ਹੈ।

ਪੁਲਿਸ ਵਲੋਂ ਆਈ.ਈ.ਡੀ. ਨੂੰ ਸੁਰੱਖਿਅਤ ਢੰਗ ਨਾਲ ਨਕਾਰਾ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਸੂਬੇ ਦੀ ਪੁਲਿਸ ਹਰ ਚੁਣੌਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਵਿਧਾਇਕ ਧਾਲੀਵਾਲ ਨੇ ਅੱਗੇ ਕਿਹਾ ਕਿ ਜੋ ਵੀ ਸਮਾਜ ਵਿਰੋਧੀ ਅਨਸਰ ਪੰਜਾਬ ਦੀ ਸ਼ਾਂਤੀ ਭੰਗ ਕਰਨ ਜਾਂ ਸੂਬੇ ਵਿਚ ਗੜਬੜ ਪੈਦਾ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਕਾਬੂ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸ਼ਰਾਰਤੀ ਅਤੇ ਦੇਸ਼ ਵਿਰੋਧੀ ਅਨਸਰਾਂ ਦੀ ਕੋਸ਼ਿਸ਼ ਰਹਿੰਦੀ ਹੈ ਕਿ ਆਜ਼ਾਦੀ ਦਿਹਾੜੇ ਜਾਂ ਗਣਤੰਤਰ ਦਿਵਸ ਵਰਗੇ ਕੌਮੀ ਤਿਉਹਾਰਾਂ ਮੌਕੇ ਪੰਜਾਬ ਦਾ ਮਾਹੌਲ ਖ਼ਰਾਬ ਕੀਤਾ ਜਾਵੇ। ਪਰ ਪੰਜਾਬ ਪੁਲਿਸ ਨੇ ਅਜਿਹੀਆਂ ਕੋਸ਼ਿਸ਼ਾਂ ਨੂੰ ਹਰ ਵਾਰ ਨਾਕਾਮ ਕੀਤਾ ਹੈ ਅਤੇ ਭਵਿੱਖ ਵਿਚ ਵੀ ਕਿਸੇ ਵੀ ਤਰ੍ਹਾਂ ਦੀ ਦੇਸ਼ ਵਿਰੋਧੀ ਜਾਂ ਸਮਾਜ ਵਿਰੋਧੀ ਹਰਕਤ ਨੂੰ ਸਿਰੇ ਨਹੀਂ ਚੜ੍ਹਨ ਦਿੱਤਾ ਜਾਵੇਗਾ। ਵਿਧਾਇਕ ਧਾਲੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਘਟਨਾਵਾਂ ਸਬੰਧੀ ਅਫ਼ਵਾਹਾਂ ਤੋਂ ਬਚਣ ਅਤੇ ਕਿਸੇ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਲਹਿਰਾ ਥਰਮਲ ’ਚ ਕੋਲਾ ਪਲਾਂਟ ਦੇ ਸਟੈਕਰ ਦੀਆਂ ਕੇਵਲਾਂ ਨੂੰ ਲੱਗੀ ਅੱਗ ਅਗਲੀ ਖ਼ਬਰ ਬਸਪਾ ਦੇ ਸਾਬਕਾ ਸ਼ਹਿਰੀ ਪ੍ਰਧਾਨ ਸੁਰਿੰਦਰ ਸੀਂਹਮਾਰ ਸਾਥੀਆਂ ਸਮੇਤ ਆਪ ਵਿਚ ਸ਼ਾਮਿਲ
Ad Position 24