15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

'ਵੰਦੇ ਮਾਤਰਮ’ ਦੇ ਕਥਿਤ ਅਪਮਾਨ ’ਤੇ ਭਾਜਪਾ ਯੁਵਾ ਮੋਰਚਾ ਦਾ ਹੱਲਾ-ਬੋਲ, ਕਾਂਗਰਸ ਦਫ਼ਤਰ ਦਾ ਘਿਰਾਓ

ਲੁਧਿਆਣਾ, 16 ਅਗਸਤ (ਭੁਪਿੰਦਰ ਸਿੰਘ ਬੈਂਸ / ਪ੍ਰਦੀਪ ਭੰਡਾਰੀ)- ਲੁਧਿਆਣਾ ਵਿਚ ‘ਵੰਦੇ ਮਾਤਰਮ’ ਦੇ ਕਥਿਤ...

Ad Position 21
No active advertisement
ਅਜੀਤ ਡੈਸਕ 16-08-2026

ਲੁਧਿਆਣਾ, 16 ਅਗਸਤ (ਭੁਪਿੰਦਰ ਸਿੰਘ ਬੈਂਸ / ਪ੍ਰਦੀਪ ਭੰਡਾਰੀ)- ਲੁਧਿਆਣਾ ਵਿਚ ‘ਵੰਦੇ ਮਾਤਰਮ’ ਦੇ ਕਥਿਤ ਅਪਮਾਨ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਵਲੋਂ ਕਾਂਗਰਸ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਆਗੂ ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ ਹੇਠ ਯੁਵਾ ਮੋਰਚਾ ਦੇ ਵਰਕਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਦੇ ਦਫ਼ਤਰ ਦੇ ਬਾਹਰ ਇਕੱਠੇ ਹੋਏ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ‘ਵੰਦੇ ਮਾਤਰਮ’ ਦੇਸ਼ ਦੀ ਆਜ਼ਾਦੀ ਦੀ ਲਹਿਰ ਨਾਲ ਡੂੰਘਾਈ ਨਾਲ ਜੁੜਿਆ ਹੋਇਆ ਹੈ ਅਤੇ ਇਸ ਨਾਲ ਜੁੜੀਆਂ ਭਾਵਨਾਵਾਂ ਦਾ ਸਨਮਾਨ ਕਰਨਾ ਹਰ ਭਾਰਤੀ ਦੀ ਜ਼ਿੰਮੇਵਾਰੀ ਹੈ। ਭਾਜਪਾ ਯੁਵਾ ਮੋਰਚਾ ਨੇ ਕਥਿਤ ਅਪਮਾਨ ਦੇ ਮਾਮਲੇ ’ਤੇ ਕਾਂਗਰਸ ਤੋਂ ਸਪਸ਼ਟੀਕਰਨ ਦੀ ਮੰਗ ਕੀਤੀ।

ਇਸ ਦੌਰਾਨ ਵਰਕਰ ਸੜਕ ’ਤੇ ਬੈਠ ਗਏ ਅਤੇ ਕਾਂਗਰਸ ਤੇ ਸੋਨੀਆ ਗਾਂਧੀ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਪਣਾ ਵਿਰੋਧ ਦਰਜ ਕਰਵਾਇਆ। ਕਰੀਬ ਇਕ ਘੰਟੇ ਤੱਕ ਚੱਲੇ ਇਸ ਪ੍ਰਦਰਸ਼ਨ ਦੌਰਾਨ ‘ਵੰਦੇ ਮਾਤਰਮ’ ਦੇ ਸਨਮਾਨ ਦੀ ਮੰਗ ਨੂੰ ਲੈ ਕੇ ਭਾਜਪਾ ਆਗੂਆਂ ਨੇ ਆਪਣਾ ਪੱਖ ਰੱਖਿਆ।

ਭਾਜਪਾ ਆਗੂਆਂ ਨੇ ਕਿਹਾ ਕਿ ਰਾਸ਼ਟਰੀ ਭਾਵਨਾਵਾਂ ਨਾਲ ਜੁੜੇ ਮੁੱਦਿਆਂ ’ਤੇ ਪਾਰਟੀ ਅਤੇ ਯੁਵਾ ਮੋਰਚਾ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ।

Ad Position 22
No active advertisement
ਪਿਛਲੀ ਖ਼ਬਰ ਭੈਣ ਦੇ ਵਿਆਹ ਦਾ ਕਾਰਡ ਵੰਡਣ ਜਾਂਦੇ ਸਮੇਂ ਨਾਬਾਲਗ ਲੜਕੇ ਦੀ ਹਾਦਸੇ ’ਚ ਮੌਤ ਅਗਲੀ ਖ਼ਬਰ ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਲਹਿਰਾ ਥਰਮਲ ’ਚ ਕੋਲਾ ਪਲਾਂਟ ਦੇ ਸਟੈਕਰ ਦੀਆਂ ਕੇਵਲਾਂ ਨੂੰ ਲੱਗੀ ਅੱਗ
Ad Position 24