ਅਟਾਰੀ, 16 ਅਗਸਤ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਭਾਰਤ-ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ-ਵਾਹਗਾ ਸਰਹੱਦ ਤੇ ਹੋ ਰਹੀ ਰੀਟਰੀਟ ਸੈਰਾਮਨੀ ਦਾ ਆਨੰਦ ਮਾਨਣ ਆਇਆ ਯਾਤਰੀ ਗਰਮੀ ਕਾਰਨ ਬੇਹੋਸ਼ ਹੋ ਕੇ ਡਿੱਗ ਪਿਆ।
ਉੱਤਰ ਪ੍ਰਦੇਸ਼ ਦੇ ਗੋਰਖਪੁਰ ਜ਼ਿਲ੍ਹੇ ਤੋਂ ਯਾਤਰੀ ਵੱਡੀ ਗਿਣਤੀ ਵਿਚ ਅਟਾਰੀ ਸਰਹੱਦ ਪਹੁੰਚ ਰਹੇ ਹਨ। ਯਾਤਰੀ ਨੇ ਅਜਿਹੇ ਕੱਪੜੇ ਪਹਿਨੇ ਹਨ, ਜਿਹੋ ਜਿਹੇ ਉੱਤਰ ਪ੍ਰਦੇਸ਼ ਦੇ ਗੋਰਖਪੁਰ ਜ਼ਿਲ੍ਹੇ ਦੇ ਯਾਤਰੀਆਂ ਵਲੋਂ ਪਾਏ ਗਏ ਹਨ।